ਹੁਸ਼ਿਆਰਪੁਰ: ਕਿਸਾਨ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਜ਼ਿਲ੍ਹਾ ਸ਼ਾਹਪੁਰ ਵਿਖੇ ਕਿਸਾਨਾਂ ਵੱਲੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਡਤ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਗ ਪੱਤਰ ਦਿੱਤਾ ਗਿਆ।
ਇਸੇ ਦੌਰਾਨ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨ ਮੋਰਚੇ ਦੀਆਂ 16 ਕਿਸਾਨ ਜਥੇਬੰਦੀਆਂ ਦੀ ਦਿੱਤੀ ਹੋਈ ਕਾਲ ਦੇ ਪ੍ਰੋਗਰਾਮ ਅਨੁਸਾਰ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਹੈੱਡਕੁਆਟਰ ਵਿਖੇ ਵਿਧਾਇਕ ਡਾ. ਰਵਜੋਤ ਅਤੇ ਕੈਬਨਿਟ ਮੰਤਰੀ ਪੰਡਤ ਬ੍ਰਹਮ ਸ਼ੰਕਰ ਜਿੰਪਾ ਅਤੇ ਦਾ ਰਾਜਕੁਮਾਰ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੰਗ ਪੱਤਰ ਵਿੱਚ ਮੁਆਵਜ਼ੇ ਦੀ ਮੰਗ ਗੰਨੇ ਦੀ ਬਕਾਇਆ ਰਾਸ਼ੀ ਅਤੇ ਝੋਨੇ ਦੀ ਲਵਾਈ ਦੀ ਤਾਰੀਖ ਤੈਅ ਕਰਨ ਸਬੰਧੀ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਸੀ ਹੁਣ ਉਸ ਤੋਂ ਮੁਕਰ ਰਹੀ ਹੈ ਅਤੇ ਝੋਨਾ ਲਗਾਉਣ ਦੇ ਸ਼ਡਿਊਲ ਬਣਾ ਰਹੀ ਹੈ। ਇਸ ਵਾਰ ਕਿੰਨ੍ਹੇ ਹੀ ਕਿਸਾਨਾਂ ਦੀ ਫਸਲ ਸੜ ਕੇ ਸੁਆਹ ਹੋ ਚੁੱਕੀ ਹੈ ਉਨ੍ਹਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ ਅਤੇ ਅਤੇ ਜਿੰਨ੍ਹਾਂ ਕਿਸਾਨਾਂ ਦੀ ਨਰਮੇ ਦੀ ਫਸਲ ਖ਼ਰਾਬ ਹੋਈ ਹੈ ਉਸ ਦਾ ਮੁਆਵਜਾ ਦਿੱਤਾ ਜਾਵੇ। ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਮੰਗਾਂ ਇਸ ਪੱਤਰ ਵਿੱਚ ਰੱਖੀਆਂ ਗਈਆਂ ਹਨ, ਜਿਸ ਤੇ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸਾਬਕਾ MLA ਅੰਗਦ ਸੈਣੀ ਦੀ ਕਾਂਗਰਸ 'ਚ ਵਾਪਸੀ, ਟਿੱਕਟ ਨਾ ਮਿਲਣ ਉੱਤੇ ਛੱਡੀ ਸੀ ਪਾਰਟੀ