ਹੁਸ਼ਿਆਰਪੁਰ: ਅੱਜ ਕੁੱਲ ਹਿੰਦ ਕਿਸਾਨ ਸਭਾ ਦੇ ਸੁਬਾਈ ਸੱਦੇ 'ਤੇ ਐਸ ਡੀ ਐਮ ਦਫਤਰ ਗੜ੍ਹਸ਼ੰਕਰ ਵਿਖੇ ਮਹਿਲਾ ਪਹਿਲਵਾਨਾ ਦੇ ਜੰਤਰ ਮੰਤਰ ਦਿੱਲੀ ਚੱਲ ਰਹੇ ਧਰਨੇ ਦੇ ਹੱਕ ਵਿੱਚ ਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਅਤੇ ਪਹਿਲਵਾਨ ਐਸੋਸੀਏਸ਼ਨ ਦੇ ਚੇਅਰਮੈਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਵਿਰੋਧ ਵਿਚ ਰਾਸ਼ਟਰਪਤੀ ਨੂੰ ਮੰਗ ਪੱਤਰ ਐਸ ਡੀ ਐਮ ਗੜ੍ਹਸ਼ੰਕਰ ਰਾਹੀਂ ਭੇਜਿਆ ਗਿਆ,ਜਿਸਨੂੰ ਐਸ ਡੀ ਐਮ ਗੜ੍ਹਸ਼ੰਕਰ ਦੇ ਰੀਡਰ ਕਮਲੇਸ਼ ਰਾਣੀ ਨੂੰ ਸੌਂਪਿਆ ਗਿਆ।
ਮਹਿਲਾ ਪਹਿਲਵਾਨਾ ਨੂੰ ਹਰ ਇੱਕ ਵਰਗ ਵਲੋਂ ਸਮਰਥਨ: ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਦੇਸ਼ ਦੇ ਲਈ ਸੋਨੇ ਦੇ ਤਗ਼ਮੇ ਜਿੱਤਕੇ ਲਿਆਣ ਵਾਲੀਆਂ ਸੱਤ ਧੀਆਂ ਨਾਲ ਸ਼ੋਸ਼ਣ ਕੀਤਾ ਗਿਆ ਹੈ ਅਤੇ ਇਨਸਾਫ ਲਈ ਪਿੱਛਲੇ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੀਆਂ ਹੋਇਆ ਹਨ ਪਰ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਥਾਂ ਉਨ੍ਹਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਦਿੱਲੀ ਵਿੱਖੇ ਜੰਤਰ ਤੰਤਰ ਬੈਠੀਆਂ ਮਹਿਲਾ ਪਹਿਲਵਾਨਾ ਨੂੰ ਹਰ ਇੱਕ ਵਰਗ ਵਲੋਂ ਸਮਰਥਨ ਦਿੱਤਾ ਜਾ ਰਿਹਾ ਹੈ ਉੱਥੇ ਹੀ ਅੱਜ ਕੁੱਲ ਹਿੰਦ ਕਿਸਾਨ ਸਭਾ ਵਲੋਂ ਸਮਰਥਨ ਦੇਣ ਦੇ ਮੱਕਸਦ ਨਾਲ ਸੂਬੇ ਭਰ ਦੇ ਵਿੱਚ ਮੰਗ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਜਿਨਸੀ ਸ਼ੋਸ਼ਣ ਦਾ ਦੋਸ਼ੀ ਬ੍ਰਿਜ ਮੋਹਨ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਅੰਦਰ ਭੇਜਿਆ ਜਾਵੇ ਅਤੇ ਪੀੜਿਤ ਧੀਆਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਧਰਨੇ ਤੇ ਬੈਠੀਆਂ ਪਹਿਲਵਾਨਾਂ ਨੂੰ ਜਲਦ ਸੁਣਵਾਈ ਨਾਂ ਕੀਤੀ ਤਾਂ ਉਹ ਕਿਸਾਨੀ ਅੰਦੋਲਨ ਦੀ ਤਰਜ਼ ਤੇ ਅੰਦੋਲਨ ਕਰਨਗੇ।
ਮਸ਼ਹੂਰ ਪਹਿਲਵਾਨ WFI ਚੀਫ ਬ੍ਰਿਜ ਭੂਸ਼ਣ ਦਿੱਲੀ ਦੇ ਜੰਤਰ-ਮੰਤਰ 'ਤੇ ਪਿਛਲੇ 20 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ।ਹੁਣ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਿੱਲੀ ਪੁਲਿਸ ਦੇ ਸਾਹਮਣੇ ਪੇਸ਼ ਹੋਏ ਹਨ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਦਾ ਬਿਆਨ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਤੋਂ ਕੁਝ ਦਸਤਾਵੇਜ਼ ਵੀ ਮੰਗੇ ਗਏ ਹਨ। ਦੁਬਾਰਾ ਲੋੜ ਪੈਣ 'ਤੇ ਬਿਆਨ ਦੁਬਾਰਾ ਦਰਜ ਕੀਤੇ ਜਾਣਗੇ। ਸੂਤਰਾਂ ਅਨੁਸਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
SIT ਦੇ ਸਾਹਮਣੇ ਬਿਆਨ ਦਰਜ: ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਦਿੱਲੀ ਪੁਲਿਸ ਦੀ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਮਹਿਲਾ ਡੀਸੀਪੀ ਦੀ ਨਿਗਰਾਨੀ ਵਿੱਚ 10 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਸੂਤਰਾਂ ਮੁਤਾਬਕ ਬ੍ਰਿਜ ਭੂਸ਼ਣ ਦੇ ਬਿਆਨ ਦੋ ਵਾਰ ਦਰਜ ਕੀਤੇ ਜਾ ਚੁੱਕੇ ਹਨ। ਬ੍ਰਿਜ ਭੂਸ਼ਣ ਸ਼ਰਨ ਦੇ ਆਪਣੇ ਸਪਸ਼ਟੀਕਰਨ ਵਿੱਚ ਕੁਝ ਵੀਡੀਓ ਸਬੂਤ ਅਤੇ ਮੋਬਾਈਲ ਡਾਟਾ ਪੇਸ਼ ਕਰਨ ਦੀ ਗੱਲ ਕਹੀ ਗਈ ਹੈ। ਬਹੁਤ ਜਲਦ SIT ਬ੍ਰਿਜ ਭੂਸ਼ਣ ਤੋਂ ਦੁਬਾਰਾ ਪੁੱਛਗਿੱਛ ਕਰ ਸਕਦੀ ਹੈ।
- Spray Machine: B.tech ਪਾਸ ਨੌਜਵਾਨ ਦੀ ਨਵੀਂ ਕਾਢ, ਕਿਸਾਨਾਂ ਦਾ ਕੰਮ ਕੀਤਾ ਸੁਖਾਲਾ, ਜਾਣੋ ਕਿਵੇਂ
- ਆਉਣ ਵਾਲੇ ਦਿਨਾਂ 'ਚ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ 'ਚ ਵੀ ਧਮਾਲਾਂ ਮਚਾਉਂਦੇ ਨਜ਼ਰ ਆਉਣਗੇ ਇਹ ਪੰਜਾਬੀ ਅਦਾਕਾਰ
- ਦੂਖਨਿਵਾਰਨ ਸਾਹਿਬ 'ਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਐੱਸਜੀਪੀਸੀ ਪ੍ਰਧਾਨ ਨੇ ਨਿੰਦਿਆ, ਕਿਹਾ- ਸਿੱਖ-ਕੌਮ ਨੂੰ ਸਾਜ਼ਿਸ਼ ਤਹਿਤ ਬਣਾਇਆ ਜਾ ਰਿਹਾ ਨਿਸ਼ਾਨਾ
ਕਈ ਸੂਬਿਆਂ ਤੋਂ ਇਕੱਠੇ ਕੀਤੇ ਸਬੂਤ: ਦਿੱਲੀ ਪੁਲਿਸ ਦੀ ਟੀਮ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਸਬੂਤ ਇਕੱਠੇ ਕਰਨ ਲਈ ਉੱਤਰ ਪ੍ਰਦੇਸ਼, ਝਾਰਖੰਡ, ਕਰਨਾਟਕ, ਹਰਿਆਣਾ ਗਈ ਸੀ। ਦਿੱਲੀ ਪੁਲਿਸ ਦੇਸ਼ ਤੋਂ ਬਾਹਰ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਸਬੰਧਤ ਏਜੰਸੀਆਂ ਦੇ ਸੰਪਰਕ ਵਿੱਚ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਤੋਂ ਇਲਾਵਾ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਹਾਇਕ ਸਕੱਤਰ ਵਿਨੋਦ ਤੋਮਰ ਦੇ ਬਿਆਨ ਵੀ ਦਰਜ ਕੀਤੇ ਗਏ। ਵਿਨੋਦ ਤੋਮਰ ਵੀ ਮਹਿਲਾ ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਵੱਲੋਂ ਦਰਜ ਐਫਆਈਆਰ ਵਿੱਚ ਮੁਲਜ਼ਮ ਹੈ।
ਬ੍ਰਿਜਭੂਸ਼ਣ 'ਤੇ ਕੀ ਹਨ ਦੋਸ਼?: ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ 7 ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਇਨ੍ਹਾਂ ਪਹਿਲਵਾਨਾਂ ਦੀ ਸ਼ਿਕਾਇਤ ’ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦਿੱਲੀ ਦੇ ਕਨਾਟ ਪਲੇਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੀੜਤਾਂ 'ਚ ਇਕ ਨਾਬਾਲਗ ਵੀ ਹੈ, ਜਿਸ ਦੇ ਮਾਮਲੇ 'ਚ ਸਿੰਘ ਖਿਲਾਫ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ (ਪੋਕਸੋ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪਹਿਲਵਾਨਾਂ ਨੂੰ ਬ੍ਰਿਜ ਭੂਸ਼ਣ ਸ਼ਰਨ ਦੇ ਖਿਲਾਫ ਪੁਲਿਸ ਐਫਆਈਆਰ ਦਰਜ ਕਰਵਾਉਣ ਲਈ ਸੁਪਰੀਮ ਕੋਰਟ ਜਾਣਾ ਪਿਆ। ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਧਰਨਾ ਜਾਰੀ ਹੈ। ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਸਾਕਸ਼ੀ ਮਲਿਕ ਸਮੇਤ ਦੇਸ਼ ਦੇ ਨਾਮੀ ਪਹਿਲਵਾਨ 23 ਅਪ੍ਰੈਲ ਤੋਂ ਧਰਨੇ 'ਤੇ ਬੈਠੇ ਹਨ। ਪਹਿਲਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਹ ਨਹੀਂ ਉੱਠਣਗੇ।