ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ, ਚੌਕਾਂ ਅਤੇ ਹੋਰਨਾਂ ਜਨਤਕ ਥਾਵਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਨੇ ਭਾਗ ਲਿਆ।
ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੇ ਪੰਜਾਬ ਨੂੰ ਕੂੜੇ ਦੇ ਢੇਰ ਬਣਾਉਣ ਤੇ ਤੁਲੀ ਹੋਈ ਹੈ ਤੇ ਅੱਜ ਕੈਪਟਨ ਸਰਕਾਰ ਹਰ ਵਰਗ ਨੂੰ ਵੱਡੇ ਵੱਡੇ ਝੂਠ ਬੋਲ ਕੇ ਸਵਾਏ ਮੂਰਖ ਬਣਾਉਣ ਤੋਂ ਹੋਰ ਕੋਈ ਵੀ ਕੰਮ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸ਼ਾਇਦ ਹੀ ਅੱਜ ਹੁਸ਼ਿਆਰਪੁਰ ਦੀ ਕੋਈ ਗਲੀ ਹੋਵੇ ਜਿੱਥੇ ਕੂੜੇ ਦੇ ਵੱਡੇ ਵੱਡੇ ਢੇਰ ਨਾ ਲੱਗੇ ਹੋਣ।
ਹੁਣ ਆਗੂਆਂ ਨੇ ਕਿਹਾ ਕਿ ਅੱਜ ਕਾਂਗਰਸ ਦੇ ਹਾਲਾਤ ਅਜਿਹੇ ਬਣ ਚੁੱਕੇ ਨੇ ਕਿ ਹਾਈਕਮਾਨ ਨੂੰ ਵੀ ਕੁਝ ਸਮਝ ਨਹੀਂ ਆ ਰਿਹਾ ਕਿ ਕਿਸ ਮੰਤਰੀ ਨੂੰ ਕੱਢਿਆ ਜਾਵੇ ਤੇ ਕਿਸ ਨੂੰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਖ਼ੁਦ ਕੂੜੇ ਦਾ ਢੇਰ ਬਣ ਚੁੱਕੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਦੇ ਡੇਲਟਾ ਪਲਸ ਵੈਰੀਐਂਟ ਦਾ ਪਹਿਲਾ ਕੇਸ