ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਵਿਰੁੱਧ ਅਕਾਲੀ ਦਲ ਵੱਲੋਂ ਪ੍ਰਦਰਸ਼ਨ - ਆਮ ਵਰਗ ਦੇ ਲੋਕਾਂ ਦਾ
ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬਸ ਸਟੈਂਡ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਅਗਵਾਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ।
![ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਵਿਰੁੱਧ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਤਸਵੀਰ](https://etvbharatimages.akamaized.net/etvbharat/prod-images/768-512-10840162-470-10840162-1614700691022.jpg?imwidth=3840)
ਹੁਸ਼ਿਆਰਪੁਰ: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬਸ ਸਟੈਂਡ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਅਗਵਾਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਰੋਸ਼ ਪ੍ਰਦਰਸ਼ਨ ਕਰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਫੂਕਿਆ ਅਤੇ ਕੇਂਦਰ ਦੀ ਬੀਜੇਪੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਨੇ ਕਿਹਾ ਕਿ ਸੈਂਟਰ ਦੀ ਬੀਜੇਪੀ ਸਰਕਾਰ ਨੇ ਦੇਸ਼ ਦਾ ਅੰਨਦਾਤਾ ਸੜਕਾਂ ਤੇ ਰੋਲ ਕੇ ਰੱਖ ਦਿੱਤਾ ਹੈ। ਇਸਦੇ ਨਾਲ ਨਾਲ ਬੀਜੇਪੀ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੇ ਲਗਾਤਾਰ ਰੇਟ ਵਧਾਕੇ ਆਮ ਵਰਗ ਦੇ ਲੋਕਾਂ ਦਾ ਵੀ ਲੱਕ ਤੋੜ ਕੇ ਰੱਖ ਦਿੱਤਾ ਹੈ।