ਗੜ੍ਹਸ਼ੰਕਰ : ਗੜ੍ਹਸ਼ੰਕਰ ਦੇ ਗਾਂਧੀ ਪਾਰਕ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇੰਨਾਂ 'ਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ, ਕਿਰਤੀ ਕਿਸਾਨ ਯੂਨੀਅਨ ਅਤੇ ਤਰਕਸ਼ੀਲ ਸੁਸਾਇਟੀ ਅਤੇ ਹੋਰ ਜਮਹੂਰੀਅਤ ਪਸੰਦ ਜੱਥੇਬੰਦੀਆਂ ਸ਼ਾਮਲ ਹਨ।
ਇੰਨਾਂ ਜਥੇਬੰਦੀਆਂ ਵੱਲੋਂ ਝੂਠੇ ਕੇਸ ਵਿੱਚ ਸਾਜਿਸ਼ ਤਹਿਤ ਜੇਲ੍ਹ ਵਿੱਚ ਨਜ਼ਰਬੰਦ 84 ਸਾਲਾ ਬੁੱਧੀਜੀਵੀ ਸਟੈਨ ਸਵਾਮੀ ਦੀ ਮੌਤ ਨੂੰ ਸਿਆਸੀ ਕਤਲ ਕਰਾਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਬੁੱਧੀਜੀਵੀ ਸਟੈਨ ਸਵਾਮੀ ਦੀ ਮੌਤ 'ਤੇ ਰੋਸ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ।
ਇਸ ਮੌਕੇ ਡੀਟੀਐਫ ਆਗੂ ਮੁਕੇਸ਼ ਕੁਮਾਰ, ਤਰਕਸ਼ੀਲ ਆਗੂ ਜੋਗਿੰਦਰ ਕੁੱਲੇਵਾਲ ਅਤੇ ਕਿਸਾਨ ਯੂਨੀਅਨ ਆਗੂ ਕੁਲਵਿੰਦਰ ਚਾਹਲ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਦੇਸ਼ 'ਚ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਦੇਸ਼ ਦੇ ਬੁੱਧੀਜੀਵੀਆਂ ਨੂੰ ਅਤੇ ਘੱਟ ਗਿਣਤੀਆਂ ਨੂੰ ਝੂਠੇ ਕੇਸਾਂ 'ਚ ਜੇਲ੍ਹ 'ਚ ਡੱਕ ਕੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਇੰਨਾਂ ਜਮਾਤਾਂ ਨੂੰ ਖਤਮ ਕਰਕੇ ਲੋਕ ਲਹਿਰ ਨੂੰ ਦਬਉਣ ਦਾ ਭਰਮ ਪਾਲ ਰਹੀ ਹੈ।
ਉਨ੍ਹਾਂ ਕਿਹਾ ਕਿ ਸਟੇਨ ਸਵਾਮੀ ਸਮੇਤ ਸਮੂਹ ਬੁੱਧੀਜੀਵੀ ਜਲ, ਜੰਗਲ, ਜਮੀਨ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਸਟੇਨ ਸਵਾਮੀ ਵਲੋਂ ਪੂਰੀ ਜਿੰਦਗੀ ਆਦਿ ਵਾਸੀਆਂ ਅਤੇ ਦੱਬੇ ਕੁਚਲੇ ਲੋਕਾਂ ਲਈ ਕੰਮ ਕੀਤੇ ਸਨ।
ਇਹ ਵੀ ਪੜ੍ਹੋ:ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੋਇੰਦਵਾਲ ਸਾਹਿਬ ਲਿਆਂਦੇ