ਹੁਸ਼ਿਆਰਪੁਰ: ਸੂਬਾ ਸਰਕਾਰ ਲਗਾਤਾਰ ਪੰਜਾਬ ਵਾਸੀਆਂ ਦੀਆਂ ਸੱਮਸਿਆਵਾਂ ਦਾ ਹੱਲ ਕਰਨ ਵਿਚ ਲੱਗੀ ਹੋਈ ਹੈ ਅਤੇ ਆਪਣੇ ਆਪਣੇ ਹਲਕਿਆਂ ਦੇ ਵਿਧਾਇਕਾਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ। ਇਸੇ ਤਹਿਤ ਗੱਲ ਕੀਤੀ ਜਾਵੇ ਗੜ੍ਹਸ਼ੰਕਰ ਦੀ ਤਾਂ ਇਥੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਵਲੋਂ ਜਿਥੇ ਗੜ੍ਹਸ਼ੰਕਰ ਦੇ ਰੈਸਟ ਹਾਊਸ ਵਿੱਖੇ ਬਾਈਪਾਸ, ਸੀਵਰੇਜ, ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੇ ਨਾਲ ਹੀ ਫੌਰੀ ਤੌਰ 'ਤੇ ਸਮੱਸਿਆਵਾਂ ਦੇ ਹੱਲ ਕਰਵਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਦੇ ਵਿੱਚ ਸੂਬੇ ਦੀ ਕਾਇਆਕਲਪ ਕੀਤੀ ਜਾ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਹਰ ਸੰਭਵ ਕਾਰਜ ਕੀਤੇ ਜਾ ਰਹੇ ਹਨ। ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਜਾਣ ਕੇ ਉਨ੍ਹਾਂ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜੋ ਜੋ ਸਮੱਸਿਆ ਦਾ ਹਲ ਪਹਿਲਾਂ ਹੋਵੇ ਉਹ ਜਲਦ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਪੇਸ਼ ਨਾ ਆਵੇ।
ਪਿੱਛਲੀਆਂ ਸਰਕਾਰਾਂ ਨੇ ਹਲਕਾ ਗੜ੍ਹਸ਼ੰਕਰ ਨੂੰ ਅਣਗੋਲਿਆਂ ਕੀਤਾ: ਉਨ੍ਹਾਂ ਕਿਹਾ ਗੜ੍ਹਸ਼ੰਕਰ ਸ਼ਹਿਰ ਵਿੱਚ ਬਾਈਪਾਸ ਅਤੇ ਗੜ੍ਹਸ਼ੰਕਰ ਤੇ ਮਾਹਿਲਪੁਰ ਵਿੱਚ ਸੀਵਰੇਜ ਅਤੇ ਪਾਣੀ ਦੇ ਲਈ ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚਰਨਛੋਹ ਗੰਗਾਸ਼੍ਰੀ ਖੁਰਾਲਗੜ੍ਹ ਸਾਹਿਬ ਲਈ 96 ਲੱਖ ਰੁਪਏ ਦੀ ਲਾਗਤ ਟਿਊਬਵੈੱਲ ਅਤੇ 1.5 ਕਰੋੜ ਰੁਪਏ ਦੀ ਲਾਗਤ ਨਾਲ ਸੇਖੋਵਾਲ ਵਿੱਚ ਪਾਈਪ ਲਾਈਨ ਵਿਛਾਈ ਜਾਵੇਗੀ ਜਿਸਦੇ ਨਾਲ 7 ਪਿੰਡਾਂ ਵਿੱਚ ਆਉਣ ਵਾਲੀ ਪਿੰਨ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ। ਇਸ ਮੌਕੇ ਜੈ ਕਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਨੇ ਇਲਜ਼ਾਮ ਲਗਾਇਆ ਕਿ ਪਿੱਛਲੀਆਂ ਸਰਕਾਰਾਂ ਨੇ ਹਲਕਾ ਗੜ੍ਹਸ਼ੰਕਰ ਨੂੰ ਅਣਗੋਲਿਆਂ ਕੀਤਾ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਹਲਕਾ ਗੜ੍ਹਸ਼ੰਕਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਹਲਕਾ ਗੜ੍ਹਸ਼ੰਕਰ ਦੀਆਂ ਟੁੱਟੀਆਂ ਸੜਕਾਂ ਚਾਹੇ ਫ਼ਿਰ ਗੜ੍ਹਸ਼ੰਕਰ ਨੰਗਲ ਰੋਡ ਹੋਵੇ ਚਾਹੇ ਮਾਹਿਲਪੁਰ ਦੀਆਂ ਸੜਕਾਂ ਹੋਣ ਉਨ੍ਹਾਂ ਦਾ ਵੀ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਗੜ੍ਹਸ਼ੰਕਰ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
- Maharashtra Violence: ਅਕੋਲਾ ਅਤੇ ਸ਼ੇਗਾਓਂ ਹਿੰਸਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼
- Woman Intruder: ਐਲਓਸੀ ਨੇੜੇ ਇੱਕ ਸ਼ੱਕੀ ਮਹਿਲਾ ਵੱਲੋਂ ਘੁਸਪੈਠ ਦੀ ਕੋਸ਼ਿਸ਼, ਸੁਰੱਖਿਆ ਬਲਾਂ ਨੇ ਮਾਰੀ ਗੋਲੀ
- ਕਰਨਾਟਕ ਵਿੱਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸ਼ੰਕਾ ਬਰਕਰਾਰ, ਸ਼ਿਵਕੁਮਾਰ ਅੱਜ ਦਿੱਲੀ ਲਈ ਰਵਾਨਾ ਹੋਣਗੇ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਡਿਪਟੀ ਸਪੀਕਰ ਵੱਲੋਂ ਗੜ੍ਹਸ਼ੰਕਰ ਹਾਈਵੇਅ ਦੀ ਸੜਕ ਨੂੰ ਦੁਰੁਸਤ ਕਰਨ ਦੇ ਲਈ ਕੰਮ ਸ਼ੁਰੂ ਕਰਵਾਇਆ ਸੀ ਜਿਸ ਦੀ ਰਿਬਨ ਕੱਟ ਕੇ ਸ਼ੁਰੂਆਤ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਸਭ ਦਾ ਵਿਕਾਸ ਹੋਵੇਗਾ ਕੋਈ ਵੀ ਦਿੱਕਤ ਪ੍ਰੇਸ਼ਾਨੀ ਕਿਸੇ ਨੂੰ ਨਹੀਂ ਹੋਵੇਗੀ। ਰਹਿੰਦੇ ਕੰਮ ਵੀ ਜਲਦ ਹੀ ਮੁੰਕਮਲ ਹੋਣਗੇ ਤਾਂ ਜਕੋ ਆਮ ਆਦਮੀ ਪਾਰਟੀ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਣ।