ਹੁਸ਼ਿਆਰਪੁਰ: ਪੰਜਾਬ ਭਰ ਵਿਚ ਡਾਕਟਰਾਂ (Doctors) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਰੋਸ ਪ੍ਰਦਰਸ਼ਨ ਚੱਲ ਰਹੇ ਹਨ।ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਇਕ ਹਫ਼ਤੇ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ।ਡਾਰਟਰਾਂ ਨੇ ਸਿਵਲ ਹਸਪਤਾਲ (Civil Hospital)ਦੀ ਪਾਰਕ ਵਿਚ ਹੜਤਾਲ ਸ਼ੁਰੂ ਕੀਤੀ ਅਤੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੋਰੋਨਾ ਦੀ ਮਹਾਂਵਾਰੀ ਦੌਰਾਨ ਬਿਨ੍ਹਾਂ ਕਿਸੇ ਭੇਦਭਾਵ ਤੋਂ ਸੇਵਾਵਾਂ ਨਿਭਾਈਆਂ ਗਈਆਂ ਹਨ ਪ੍ਰੰਤੂ ਬਾਵਜੂਦ ਇਸ ਉਤੇ ਸਰਕਾਰ ਵੱਲੋਂ ਢਾਂਚਿਆਂ ਦਾ ਮਾਣ ਸਨਮਾਨ ਤਾਂ ਕੀ ਕਰਨਾ ਸੀ ਸਗੋਂ ਉਲਟਾ ਹੀ ਤਨਖ਼ਾਹ ਵਿਚ ਕਟੌਤੀ ਕਰ ਦਿੱਤੀ।
ਡਾਕਟਰ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਪੇ ਕਮਿਸ਼ਨ ਅਤੇ ਐਨਪੀਏ ਵਿਚ ਕਟੌਤੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਹੁਣ ਡਾਕਟਰਾਂ ਦੀ ਯੂਨੀਅਨ ਨੇ ਇਕ ਹਫ਼ਤੇ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਠੱਪ ਕੀਤੀਆ ਗਈਆ ਹਨ।ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਸੰਘਰਸ਼ ਹੋਰ ਤਿੱਖਾਂ ਕਰਾਂਗੇ।