ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਸੱਤਵੇਂ ਗੇੜ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਸ ਨੂੰ ਵੇਖਦਿਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾ-ਸ਼ੋਰਾ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਨੂੰ ਲੈ ਕੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾਕਟਰ ਰਾਜ ਕੁਮਾਰ ਚੱਬੇਵਾਲ ਵਲੋਂ ਹੁਸ਼ਿਆਰਪੁਰ ਸ਼ਹਿਰ ਵਿਚ ਆਪਣੀ ਤਾਕਤ ਦਾ ਮੁਜਾਹਰਾ ਕਰਦਿਆਂ ਇਕ ਰੋਡ ਸ਼ੋਅ ਕੱਢਿਆ ਗਿਆ, ਜਿੱਥੇ ਡਾ. ਰਾਜ ਕੁਮਾਰ ਨੇ ਆਪਣੇ ਸੈਂਕੜੇਂ ਸਮੱਰਥਕਾਂ ਨਾਲ ਸ਼ਹਿਰ ਭਰ ਦੇ ਬਾਜ਼ਾਰਾਂ ਵਿਚ ਵੋਟਰਾਂ ਦੇ ਸਨਮੁੱਖ ਹੋਏ ਅਤੇ ਵੋਟਰਾਂ ਨੂੰ ਆਪਣੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ।