ਹੁਸ਼ਿਆਰਪੁਰ: ਜ਼ਿਲ੍ਹੇ ’ਚ ਵੱਖ ਵੱਖ ਠੇਕਾ ਮੁਲਾਜ਼ਮ ਯੂਨੀਅਨਾਂ ਜਿਨ੍ਹਾਂ ਚ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ, ਜਲ ਸਪਲਾਈ ਠੇਕਾ ਮੁਲਾਜ਼ਮ ਯੂਨੀਅਨ, ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਦੱਸ ਦਈਏ ਕਿ ਮੁਲਾਜ਼ਮ ਯੂਨੀਅਨਾਂ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ਤੋਂ ਲੈ ਕੇ ਸਥਾਨਕ ਬੱਸ ਸਟੈਂਡ ਚੌਂਕ ਤੱਕ ਰੈਲੀ ਕੱਢੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ।
ਇਹ ਵੀ ਪੜੋ: ਸਿੱਧੀ ਅਦਾਇਗੀ : ਕੇਂਦਰ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ
ਪਰ ਸਰਕਾਰ ਵੱਲੋਂ ਹਰ ਵਾਰ ਮੀਟਿੰਗਾਂ ਲਈ ਸਮਾਂ ਦੇਣ ਦੇ ਬਾਵਜੂਦ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ ਜਾਂਦੀ ਅਤੇ ਹਰ ਵਾਰ ਟਾਲ ਮਟੋਲ ਦੀ ਨੀਤੀ ਹੀ ਅਪਣਾਈ ਜਾਂਦੀ ਰਹੀ ਹੈ। ਜਿਸ ਕਾਰਨ ਸਾਰੇ ਮੁਲਾਜ਼ਮ ਯੂਨੀਅਨਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨੂੰ ਨਾ ਮੰਨਿਆ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ’ਚ ਇਸ ਤੋਂ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।