ਹੁਸ਼ਿਆਰਪੁਰ:ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਕਾਲ ਤੇ ਪੰਜਾਬ ਭਰ ਦੇ ਸਾਰੇ ਦਫਤਰਾਂ ਅਤੇ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਅਤੇ ਡਾਇਰੈਕਟੋਰੇਟ ਦੇ ਮਨਿਸਟੀਰੀਅਲ ਮੁਲਾਜ਼ਮਾਂ (Employees) ਨੇ ਦਫ਼ਤਰੀ ਕੰਮ ਦਾ ਬਾਈਕਾਟ ਕੀਤਾ ਗਿਆ ਅਤੇ ਅੱਜ ਤੋਂ ਕਲਮ ਛੋੜ ਹੜਤਾਲ (strike) ਕੀਤੀ ਗਈ।ਹੁਸ਼ਿਆਰਪੁਰ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਵੇਰੇ ਆਪਣੇ ਦਫਤਰਾਂ ਵਿੱਚ ਇਕੱਤਰ ਹੋਏ ਅਤੇ ਸਰਕਾਰ ਵਿਰੁੱਧ ਪੀ ਡਬਲਯੂ ਡੀ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲ਼ਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਪ੍ਰਦਰਸ਼ਨਕਾਰੀ ਅਨਰੀਧ ਮੋਦਗਿੱਲ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪੇ ਕਮਿਸ਼ਨ(Pay Commission) ਮੁਲਾਜ਼ਮਾਂ ਨੂੰ ਦਿੱਤਾ ਗਿਆ ਹੈ ਜਿਸ ਨੂੰ ਮੁਲਾਜ਼ਮਾਂ ਨੇ ਸਵੀਕਾਰ ਨਹੀਂ ਕੀਤਾ ਹੈ।ਉਹਨਾ ਦਾ ਕਹਿਣਾ ਹੈ ਕਿ ਸਹੀ ਕੈਲਕੁਲੇਸ਼ਨ ਅਨੁਸਾਰ 2.74 ਲਾਭ ਬਣਦਾ ਹੈ ਜੋ ਸਾਨੂੰ ਦਿੱਤਾ ਜਾਵੇ।ਉਹਨਾਂ ਨੇ ਕਿਹਾ ਹੈ ਕਿ ਨਵੇਂ ਮੁਲਾਜ਼ਮਾਂ ਨਾਲ ਕੀਤੇ ਵਿਤਕਰੇ ਦੀ ਨਿਖੇਧੀ ਕਰਦੇ ਹਾਂ।ਉਹਨਾਂ ਦਾ ਕਹਿਣਾ ਹੈ ਕਿ ਸਾਡਾ ਬਣਦਾ ਬਕਾਇਆ ਦਿੱਤਾ ਜਾਵੇ।
ਇਸ ਮੌਕੇ ਪ੍ਰਦਰਸ਼ਨਕਾਰੀ ਬਿਕਰਮ ਕੁਮਾਰ ਦਾ ਕਹਿਣਾ ਹੈ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ।ਉਹਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਕੱਚੇ ਮੁੁਲਾਜ਼ਮ ਨੂੰ ਜਲਦੀ ਰੈਗੂਲਰ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।