ਹੁਸ਼ਿਆਰਪੁਰ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਦੇ ਸੱਦੇ ਤਹਿਤ ਅੱਜ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਚੌਲਾਂਗ ਟੋਲ ਪਲਾਜ਼ਾ ਨੂੰ ਕਿਸਾਨ ਬੰਦ ਕਰਵਾਉਣ ਪਹੁੰਚੇ ਤਾਂ ਹਾਲਾਤ ਤਣਾਅਪੂਰਨ ਬਣ ਗਏ। ਕਿਉਂਕਿ ਟੋਲ ਕਰਮੀਆਂ ਵੱਲੋਂ ਕਿਹਾ ਗਿਆ ਸੀ, ਉਹ ਕਿਸੇ ਵੀ ਸੂਰਤ 'ਚ ਟੋਲ ਨੂੰ ਬੰਦ ਨਹੀਂ ਕਰਨ ਦੇਣਗੇ। ਹਾਲਾਤਾਂ ਨੂੰ ਦੇਖਦਿਆਂ ਹੋਇਆਂ ਪੁਲਿਸ ਵੱਲੋਂ ਦੋਵੇ ਧਿਰਾਂ ਉੱਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ। clashed at Tanda toll plaza in Hoshiarpur. Clashes at Hushiarpuri Tanda toll plaza.
ਪੁਲਿਸ ਵੱਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ:- ਟੋਲ ਪਲਾਜ਼ਾ ਦੇ ਕਰਮਚਾਰੀ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਅਤੇ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਹੈ, ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਦੀ ਵੀ ਵਰਤੋਂ ਕੀਤੀ ਗਈ। ਇਸ ਦੌਰਾਨ ਕਿਸਾਨਾਂ ਵੱਲੋਂ ਵਾਹਨ ਟੋਲ ਪਲਾਜ਼ਾ ਤੋਂ ਫਰੀ ਲੰਘਾਏ ਜਾ ਰਹੇ ਹਨ। ਦੱਸ ਦਈਏ ਕਿ ਅੱਜ ਵੀਰਵਾਰ ਨੂੰ ਸਵੇਰੇ ਕਿਸਾਨਾਂ ਦੇ ਆਉਣ ਤੋਂ ਪਹਿਲਾਂ ਟੋਲ ਕਰਮਚਾਰੀ ਵੱਡੀ ਗਿਣਤੀ ਵਿਚ ਟੋਲ 'ਤੇ ਇਕੱਤਰ ਹੋ ਗਏ ਸਨ। ਇਸ ਦੌਰਾਨ ਟਾਂਡਾ ਪੁਲਿਸ ਵੱਲੋਂ ਕਿਸੇ ਤਰਾਂ ਦੇ ਟਕਰਾਅ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।
ਕਿਸਾਨਾਂ ਨੇ 15 ਦਸੰਬਰ ਨੂੰ ਸੂਬੇ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਸੀ: ਦੱਸ ਦੇਈਏ ਕਿ ਇਕ ਵਾਰ ਫਿਰ ਤੋਂ ਹੁਣ ਕਾਤਲਾਂ ਦੇ ਖਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚਾ ਖੋਲਿਆ ਹੋਇਆ ਹੈ, ਜੋ ਕਿ ਨੌਵੇਂ ਦਿਨ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਕਮੇਟੀ ਦੇ ਵਫ਼ਦ 5 ਦਸੰਬਰ ਨੂੰ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇਣਗੇ। ਇਸ ਤੋਂ ਬਾਅਦ 7 ਦਸੰਬਰ ਨੂੰ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਗੇਟ ਬੰਦ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। 12 ਦਸੰਬਰ ਨੂੰ ਸੂਬੇ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦੇ ਅੱਗੇ ਰੋਸ ਧਰਨੇ ਦਿੱਤੇ ਜਾਣਗੇ। 15 ਦਸੰਬਰ ਨੂੰ ਸੂਬੇ ਦੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਜੋ ਕਿ ਇਕ ਮਹੀਨੇ ਤੱਕ ਬੰਦ ਰੱਖੇ ਜਾਣਗੇ।
'ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ': ਦੱਸ ਦਈਏ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਕਿਹਾ ਗਿਆ ਸੀ ਕਿ ਲੋਕਾਂ ਵੱਲੋਂ ਗੱਡੀ ਖਰੀਦਣ ਸਮੇਂ ਪਹਿਲਾਂ ਹੀ ਰੋਡ ਟੈਕਸ ਦੇ ਦਿੱਤੇ ਜਾਂਦੇ ਹਨ, ਪਰ ਉਹਨਾਂ ਨੂੰ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਸਰਵਨ ਸਿੰਘ ਪੰਧੇਰ ਨੇ ਕਿਹਾ ਸੀ ਕਿ ਇਹ ਧਰਨਾ ਪ੍ਰਦਰਸ਼ਨ ਆਮ ਲੋਕਾਂ ਦੀ ਸਹੂਲਤ ਲਈ ਹੋਵੇਗਾ, ਆਮ ਵਰਗ ਨੂੰ ਨੁਕਸਾਨ ਲਈ ਪੰਜਾਬ ਵਿਚ ਕਾਰਖਾਨਿਆਂ ਖ਼ਿਲਾਫ਼ ਅਸੀਂ ਇਹ ਧਰਨਾ ਲਗਾ ਕੇ ਬੈਠੇ ਹੋਏ ਹਾਂ। ਸਰਵਨ ਸਿੰਘ ਪੰਧੇਰ ਨੇ ਕਿਹਾ ਇਹ ਧਰਨਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅੱਜ ਤੋਂ ਟੋਲ ਪਲਾਜ਼ੇ ਫ੍ਰੀ ਕਰਨਗੇ ਕਿਸਾਨ: ਪੰਜਾਬ ਵਿੱਚ 18 ਟੋਲ ਪਲਾਜ਼ੇ ਹੋਣਗੇ ਬੰਦ, ਜਾਣੋ ਕਿਹੜੇ