ਹੁਸ਼ਿਆਰਪੁਰ: ਜਿਥੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਕਿਸਾਨਾਂ ਵੱਲੋਂ ਪੰਜਾਬ ਵਿੱਚ BJP ਆਗੂਆਂ ਦਾ ਲਗਾਤਾਰ ਵਿਰੋਧ ਜਾਰੀ ਹੈ।
ਗੜ੍ਹਸ਼ੰਕਰ ਸ਼ਹਿਰ ਵਿੱਚ ਉਸ ਸਮੇਂ ਸਥਿਤੀ ਤਨਾਅ ਪੂਰਨ ਹੋ ਗਈ ਜਦੋਂ BJP ਆਗੂ ਤਰੁਣ ਅਰੋੜਾ ਦੀ ਅਗਵਾਈ ਵਿੱਚ ਕੀਤੀ ਜਾਣ ਵਾਲੀ ਮੀਟਿੰਗ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਪਤਾ ਲੱਗ ਗਿਆ।
ਕਿਸਾਨ ਜਥੇਬੰਦੀਆਂ ਨੇ ਮੀਟਿੰਗ ਵਾਲੀ ਥਾਂ ਨੂੰ ਘੇਰ ਕੇ BJP ਦੇ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ। ਇਸ ਮੌਕੇ ਪਹੁੰਚੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਵਿਰੋਧੀ 3 ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਪੰਜਾਬ ਵਿੱਚ BJP ਨੂੰ ਕੋਈ ਵੀ ਮੀਟਿੰਗ ਨਹੀਂ ਕਰਨ ਦਿੱਤੀ ਜਾਵੇਗੀ।
ਇਸ ਮੌਕੇ SHO ਇਕਬਾਲ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ BJP ਵੱਲੋਂ ਕੀਤੀ ਜਾਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਜਿਸ ਤੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।
ਇਹ ਵੀ ਪੜੋ: ਲੈਫਟੀਨੈਂਟ ਜਨਰਲ ਦਾ ਮਹਾਂਵੀਰ ਚੱਕਰ ਚੋਰੀ, ਘਟਨਾ CCTV ਵਿੱਚ ਕੈਦ