ਹੁਸ਼ਿਆਰਪੁਰ: ਖੇਤੀ ਕਾਨੰਨੂਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕੇਂਦਰ ਦੀ ਬੀਜੇਪੀ ਸਰਕਾਰ (BJP government) ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਵਿਰੋਧ ਵਿੱਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਗੜ੍ਹਸ਼ੰਕਰ ਤੋਂ ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਦਾ ਜੱਥਾ ਰਸਦ ਲੈ ਕੇ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਲਗਭਗ ਇੱਕ ਸਾਲ ਦਾ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਆਪਣਾ ਅੜਿੱਲ ਰੁੱਖ ਅਪਣਾਈ ਬੈਠੀ ਹੈ।
ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਆਵੇ ਇਸ ਦੇ ਲਈ ਪੰਜਾਬ ਦੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਬਰੂਹਾਂ ‘ਤੇ ਚਾਲੇ ਪਾਏ ਜਾ ਰਹੇ ਹਨ। ਇਸੇ ਤਹਿਤ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ ਹੈ ਤਾਂ ਕਿ ਧਰਨੇ ਵਿੱਚ ਡਟੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਾ ਆਵੇ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨ ਅਤੇ ਦੋ ਆਰਡੀਨੈਂਸ ਰੱਦ ਹੋਣ ਤੱਕ ਇਹ ਅੰਦੋਲਨ ਲਗਾਤਾਰ ਜਾਰੀ ਰਹੇਗਾ। ਇਸਦੇ ਨਾਲ ਹੀ ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਕਾਨੂੰਨ ਰੱਦ ਨਹੀਂ ਹੁੰਦੇ ਉਹ ਪੰਜਾਬ ਵਾਪਿਸ ਨਹੀਂ ਪਰਤਣਗੇ।
ਇਹ ਵੀ ਪੜ੍ਹੋ:ਅਸਤੀਫੇ ਤੋਂ ਬਾਅਦ ਪਹਿਲੀ ਵਾਰ ਬੋਲੇ ਸਿੱਧੂ , ਜਾਣੋ ਕੀ ਕਿਹਾ ?