ETV Bharat / state

ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ - ਡਿਪਟੀ ਕਮਿਸ਼ਨਰ ਈਸ਼ਾ ਕਾਲੀਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਫ਼ੋਟੋ
author img

By

Published : Nov 14, 2019, 5:44 PM IST

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ 'ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਹ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ। ਨਾਲ ਹੀ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।

ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਈਸ਼ਾ ਕਾਲੀਆ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ। ਇਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ 'ਤੇ ਮਾਨਯੋਗ ਸੁਪਰੀਮ ਕੋਰਟ ਦੀ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Intro:ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ
-ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨ ਹੋਣਗੇ ਮੁਆਵਜ਼ੇ ਦੇ ਹੱਕਦਾਰ
-30 ਨਵੰਬਰ ਤੱਕ ਪੰਚਾਇਤ ਕੋਲ ਜਮ•ਾਂ ਹੋਣਗੇ ਸਵੈ-ਘੋਸ਼ਣਾ ਪੱਤਰBody:ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ
-ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨ ਹੋਣਗੇ ਮੁਆਵਜ਼ੇ ਦੇ ਹੱਕਦਾਰ
-30 ਨਵੰਬਰ ਤੱਕ ਪੰਚਾਇਤ ਕੋਲ ਜਮ•ਾਂ ਹੋਣਗੇ ਸਵੈ-ਘੋਸ਼ਣਾ ਪੱਤਰ
ਹੁਸ਼ਿਆਰਪੁਰ,
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਨ•ਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ 'ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।
ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ 'ਤੇ ਮਾਨਯੋਗ ਸੁਪਰੀਮ ਕੋਰਟ ਦੀ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.