ETV Bharat / state

ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਸੁਰਿਆਵੰਸ਼ੀ ਦਾ ਕਿਸਾਨਾਂ ਵੱਲੋਂ ਵਿਰੋਧ

author img

By

Published : Nov 6, 2021, 3:12 PM IST

ਹੁਸ਼ਿਆਰਪੁਰ ਵਿੱਚ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਬਾਲੀਵੁੱਡ ਐਕਟਰ ਅਕਸ਼ੇ ਕੁਮਾਰ (Bollywood actor Akshay Kumar) ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਸੁਰਿਆਵੰਸ਼ੀ (film Suryavanshi) ਦਾ ਕਿਸਾਨਾਂ ਵੱਲੋਂ ਹੁਸ਼ਿਆਰਪੁਰ ਵਿੱਚ ਜ਼ੋਰਦਾਰ ਵਿਰੋਧ ਕੀਤਾ ਗਿਆ।

ਅਕਸ਼ੇ ਕੁਮਾਰ ਦੀ ਨਵੀਂ ਫ਼ਿਲਮ ਸੁਰਿਆਵੰਸ਼ੀ ਦਾ ਕਿਸਾਨਾਂ ਵੱਲੋਂ ਵਿਰੋਧ

ਹੁਸ਼ਿਆਰਪੁਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਫਿਲਮ ਇੰਡਸਟਰੀ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਹੀ ਹੁਸ਼ਿਆਰਪੁਰ ਵਿੱਚ ਮਾਹੌਲ ਉਸ ਸਮੇਂ ਗਰਮਾ ਗਿਆ।

ਜਦੋਂ ਬਾਲੀਵੁੱਡ ਐਕਟਰ ਅਕਸ਼ੇ ਕੁਮਾਰ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ ਸੁਰਿਆਵੰਸ਼ੀ (film Suryavanshi) ਦਾ ਕਿਸਾਨਾਂ ਵੱਲੋਂ ਹੁਸ਼ਿਆਰਪੁਰ 'ਚ ਜ਼ੋਰਦਾਰ ਵਿਰੋਧ ਕਰਦਿਆਂ ਹੋਇਆਂ ਅਕਸੇ ਕੁਮਾਰ (Bollywood actor Akshay Kumar) ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਉਸ ਦਾ ਰੱਜ ਕੇ ਪਿੱਟ ਸਿਆਪਾ ਕੀਤਾ 'ਤੇ ਐਲਾਨ ਕੀਤਾ ਕਿ ਕਿਸੇ ਵੀ ਸੂਰਤ ਵਿੱਚ ਅਕਸ਼ੇ ਕੁਮਾਰ (Bollywood actor Akshay Kumar) ਦੀ ਫ਼ਿਲਮ ਨੂੰ ਇਕੱਲੇ ਪੰਜਾਬ 'ਚ ਹੀ ਨਹੀਂ ਬਲਕਿ ਪੂਰੇ ਭਾਰਤ 'ਚ ਨਹੀਂ ਚੱਲਣ ਦੇਣਗੇ।

ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਵਿਭਾਗ ਦੇ ਉਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜਿਨ੍ਹਾਂ ਵੱਲੋਂ ਹਾਲਾਤਾਂ 'ਤੇ ਕਾਬੂ ਪਾਇਆ ਗਿਆ। ਗੱਲਬਾਤ ਦੌਰਾਨ ਕਿਸਾਨਾਂ ਨੇ ਕਿਹਾ ਕਿ ਅਕਸ਼ੇ ਕੁਮਾਰ (Bollywood actor Akshay Kumar) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੱਕਾ ਭਗਤ ਹੈ ਤੇ ਉਸ ਵੱਲੋਂ ਕਦੇ ਵੀ ਕਿਸਾਨਾਂ ਦੇ ਹੱਕ ਵਿੱਚ ਕੋਈ ਬਿਆਨ ਤੱਕ ਨਹੀਂ ਦਿੱਤਾ ਗਿਆ। ਸਗੋਂ ਹਮੇਸ਼ਾ ਕਿਸਾਨਾਂ ਦੇ ਖਿਲਾਫ਼ ਦੀ ਜ਼ਹਿਰ ਉਗਲਿਆ ਹੈ।

ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ਚ ਅਕਸ਼ੇ ਕੁਮਾਰ (Bollywood actor Akshay Kumar) ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਹੁਣ ਕਿਸਾਨਾਂ ਨੇ ਵੀ ਤਹਿ ਕਰ ਲਿਆ ਹੈ ਕਿ ਉਹ ਕਿਸੇ ਵੀ ਸੂਰਤ ਵਿੱਚ ਉਸਦੀ ਫਿਲਮ ਨੂੰ ਪੂਰੇ ਭਾਰਤ ਵਿੱਚ ਨਹੀਂ ਚੱਲਣ ਦੇਣਗੇ। ਇਸ ਮੌਕੇ ਕਿਸਾਨਾਂ ਨੇ ਥੀਏਟਰ ਮਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦਾ ਸਾਥ ਦੇਣ 'ਤੇ ਥੀਏਟਰਾਂ ਚੋਂ ਅਕਸ਼ੇ ਕੁਮਾਰ (Bollywood actor Akshay Kumar) ਦੀ ਫਿਲਮ ਨੂੰ ਹਟਾਉਣ।

ਜਲਾਲਾਬਾਦ ਵਿੱਚ ਵੀ ਕਿਸਾਨਾਂ ਵੱਲੋਂ ਵਿਰੋਧ

ਦੱਸ ਦਈਏ ਕਿ ਜਲਾਲਾਬਾਦ ਦੇ ਵਿੱਚ ਕਿਸਾਨਾਂ ਦੇ ਵੱਲੋਂ ਅਕਸ਼ੇ ਕੁਮਾਰ ਦੀ ਫਿਲਮ ਸੂਰੀਆਵੰਸ਼ੀ ਦਾ ਜਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦੇ ਵੱਲੋਂ ਅਕਸ਼ੇ ਕੁਮਾਰ (Akshay Kumar) ਖਿਲਾਫ਼ ਨਾਅਬੇਰਬਾਜੀ ਕੀਤੀ ਗਈ ਤੇ ਵੱਖ ਵੱਖ ਥਾਵਾਂ ਉੱਪਰ ਲੱਗੇ ਫਿਲਮ ਦੇ ਪੋਸਟਰ ਉੱਤਾਰ ਉਨ੍ਹਾਂ ’ਤੇ ਜੁੱਤੀਆਂ ਮਾਰੀਆਂ ਗਈਆਂ ਤੇ ਉਨ੍ਹਾਂ ਨੂੰ ਪਾੜਿਆ ਗਿਆ। ਇਸ ਮੌਕੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਿਸ ਸਿਨੇਮਾ ਘਰ ਵਿੱਚ ਇਸ ਦੀ ਫਿਲਮ ਲੱਗੇਗੀ ਤਾਂ ਉਸਦਾ ਜਿੰਮੇਵਾਰ ਸਿਨੇਮਾ ਮਾਲਕ ਅਤੇ ਪ੍ਰਸ਼ਾਸਨ ਹੋਵੇਗਾ।

ਇਹ ਵੀ ਪੜ੍ਹੋ:- ਅਕਸ਼ੇ ਕੁਮਾਰ ਦੀ ਫਿਲਮ ਖਿਲਾਫ਼ ਜਬਰਦਸਤ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.