ਹੁਸ਼ਿਆਰਪੁਰ: ਇੱਕ ਪਾਸੇ ਜਿੱਥੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤੇ ਜਾ ਰਹੇ ਹਨ, ਉੱਥੇ ਹੀ ਕਿਸਾਨਾਂ ਨੇ ਹੁਸ਼ਿਆਰਪੁਰ ਦੇ ਹਲਕਾ ਉੜਮੁੜ ਟਾਂਡਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤਾ ਹੈ। ਇਹ ਪ੍ਰਦਰਸ਼ਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Sangharsh Committee Punjab) ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਨਿਰਦੇਸ਼ਾ ਅਨੁਸਾਰ ਜਥੇਬੰਦੀ ਦੀ ਹਲਕਾ ਉੜਮੁੜ ਟਾਂਡਾ ਇਕਾਈ ਦੇ ਜੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿੱਚ ਕੀਤਾ ਗਿਆ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਕੋਰੋਨਾ ਦੌਰਾਨ ਜੋ ਕੇਂਦਰ ਸਰਕਾਰ (central government) ਅਤੇ ਭਾਰਤੀ ਰੇਲਵੇ ਵਿਭਾਗ (Department of Indian Railways) ਵੱਲੋਂ ਜੋ ਟ੍ਰੇਨਾਂ ਟਾਂਡਾ ਰੇਲਵੇ ਸਟੇਸ਼ਨ ‘ਤੇ ਆਉਣ ਤੋਂ ਬਾਅਦ ਕੀਤੀਆਂ ਗਈਆਂ ਹਨ, ਮੁੜ ਉਨ੍ਹਾਂ ਨੂੰ ਸ਼ੁਰੂ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਜੋ ਟ੍ਰੇਨਾਂ ਬੰਦ ਹੋਈਆਂ ਹਨ, ਉਨ੍ਹਾਂ ਕਾਰਨ ਸ਼ਹਿਰ ਅਤੇ ਹਲਕੇ ਦੇ ਲੋਕਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਜਿਸ ਕਰਕੇ ਲੋਕਾਂ ਦਾ ਜਨ-ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਟ੍ਰੇਨਾਂ ਦੇ ਬੰਦ ਹੋਣ ਨਾਲ ਸਥਾਨਕ ਲੋਕਾਂ ਨੂੰ ਮਹਿੰਗਾ ਸਫ਼ਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਸਫ਼ਰ ਪਹਿਲਾਂ ਇੱਥੇ ਦੇ ਲੋਕ ਟ੍ਰੇਨਾਂ ਵਿੱਚ ਸਸਤੀ ਸਫ਼ਰ ਕਰਦੇ ਸਨ, ਪਰ ਹੁਣ ਉਹ ਹੀ ਸਫ਼ਰ ਕਾਫ਼ੀ ਮਹਿੰਗਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਇਹ ਟ੍ਰੇਨਾਂ ਸ਼ੁਰੂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਅੰਦਰ ਕੇਂਦਰ ਸਰਕਾਰ ਅਤੇ ਭਾਰਤੀ ਰੇਲਵੇ ਵਿਭਾਗ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ 22 ਜੂਨ ਤੱਕ ਮੁੜ ਤੋਂ ਟ੍ਰੇਨਾਂ ਸ਼ੁਰੂ ਕਰਨ ਲਈ ਕਿਹਾ ਹੈ, ਜੇਕਰ ਨਹੀਂ ਹੋਇਆ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਫਿਰੋਜ਼ਪੁਰ ’ਚ ਡੀਆਰਐਮ ਦਫਤਰ ਦੀ ਕੰਧ ’ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ
ਉਧਰ ਦੂਜੇ ਪਾਸੇ ਰੇਲਵੇ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਪ੍ਰਦਰਸ਼ਨਕਾਰੀਆਂ ਦੀ ਮੰਗ ਨੂੰ ਉੱਚ ਅਫ਼ਸਰਾਂ ਤੱਕ ਪਹੁੰਚਾ ਦਿੱਤਾ ਹੈ ਅਤੇ ਜਲਦ ਹੀ ਮੁੜ ਤੋਂ ਟ੍ਰੇਨਾਂ ਸ਼ੁਰੂ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਈਡੀ ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ: ਜਲੰਧਰ ’ਚ ਕਾਂਗਰਸੀਆਂ ਵੱਲੋਂ ਪ੍ਰਦਰਸ਼ਨ