ਹੁਸ਼ਿਆਰਪੁਰ: ਤਿੰਨ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਬਾਰਡਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ 5 ਜੂਨ ਨੂੰ ਸੰਪੂਰਨ ਕ੍ਰਾਂਤੀ ਦਿਵਸ ਮਨਾਉਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਜਿਸਦੇ ਮੱਦੇਨਜਰ ਗੜ੍ਹਸ਼ੰਕਰ ਵਿਖੇ ਵੀ ਸੰਪੂਰਨ ਕ੍ਰਾਂਤੀ ਦਿਵਸ ਮਨਾਉਂਦੇ ਹੋਏ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸਦੀ ਜਾਣਕਾਰੀ ਦਿੰਦੇ ਹੋਏ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ ਉੱਦੋਂ ਤੱਕ ਉਨ੍ਹਾਂ ਵੱਲੋਂ ਸੰਘਰਸ਼ ਚਲਦਾ ਰਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਕਈ ਮਹੀਨਿਆਂ ਤੋਂ ਕਾਲੇ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ। ਪਰ ਕੇਂਦਰ ਸਰਕਾਰ ਵੱਲੋਂ ਅੜੀਅਲ ਵਤੀਰਾ ਅਪਣਾ ਕੇ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਅਣਦੇਖੀ ਕੀਤਾ ਜਾ ਰਿਹਾ ਹੈ। ਜਿਸ ਦਾ ਕੇਂਦਰ ਦੀ ਮੋਦੀ ਸਰਕਾਰ ਨੂੰ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ।
ਇਹ ਵੀ ਪੜੋ: Agricultural University: ਝੋਨੇ ਤੇ ਨਰਮੇ ਦੀ ਬਿਜਾਈ ਹੁਣ ਸੌਖਾਲਾ ਬਣਾਏਗੀ ਇਹ Ludo