ਹੁਸ਼ਿਆਰਪੁਰ: ਸ਼ਹਿਰ 'ਚ ਟਾਂਡਾ ਚੌਕ 'ਤੇ ਸਥਿਤ ਬੇਕਰੀ ਦੀ ਦੁਕਾਨ ਵਿੱਚ ਅੱਗ ਲੱਗ ਗਈ ਜਿਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਦੁਕਾਨ 'ਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ।
ਦੱਸ ਦਈਏ, ਇਸ ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਦੁਕਾਨ ਦਾ ਮਾਲਿਕ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਜਾਣਕਾਰੀ ਮਿਲੀ ਕਿ ਦੁਕਾਨ 'ਚੋਂ ਧੂੰਆ ਨਿਕਲ ਰਿਹਾ ਹੈ, ਜਦੋਂ ਉਸ ਨੇ ਦੁਕਾਨ ਦਾ ਸ਼ਟਰ ਖੋਲ੍ਹ ਕੇ ਵੇਖਿਆ ਤਾਂ ਸਮਾਨ ਸੜ ਕੇ ਸੁਆਹ ਹੋ ਗਿਆ ਸੀ।
ਇਸ ਬਾਰੇ ਦੁਕਾਨ ਮਾਲਿਕ ਦਾ ਕਹਿਣਾ ਹੈ ਕਿ ਦੁਕਾਨ ਵਿੱਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਹੈ ਤੇ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਸੰਭਵ ਨਹੀਂ ਹੈ।