ਹੁਸ਼ਿਆਰਪੁਰ : ਜ਼ਿਲ੍ਹੇ ਅਧੀਨ ਆਉਂਦੇ ਕਸਬਾ ਚੱਬੇਵਾਲ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮੁੱਠਭੇੜ ਦੌਰਾਨ ਸੀਆਈਏ ਸਟਾਫ਼ ਹੁਸ਼ਿਆਰਪੁਰ ਵਲੋਂ ਚਲਾਈਆਂ ਗੋਲੀਆਂ ਨਾਲ 2 ਲੁਟੇਰੇ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ।
ਚੱਬੇਵਾਲ ਸਮੇਤ ਹੋਰ ਗੋਲੀਕਾਂਡ ਦੇ ਮਾਮਲਿਆਂ ਵਿੱਚ ਸ਼ਾਮਲ ਬਦਮਾਸ਼ : ਪੁਲਿਸ ਨੇ ਕਾਰਵਾਈ ਦੌਰਾਨ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਐਸਪੀ ਸਰਬਜੀਤ ਸਿੰਘ, ਡੀਐਸਪੀ ਸਬ ਡਵੀਜਨ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਸੀਆਈਏ ਸਟਾਫ਼ ਦੇ ਇੰਚਾਰਜ ਬਲਵਿੰਦਰ ਪਾਲ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਹ ਲੁਟੇਰੇ ਚੱਬੇਵਾਲ ਸਮੇਤ ਹੋਰਨਾਂ ਗੋਲੀਕਾਂਡ ਦੀਆਂ ਵਾਰਦਾਤਾਂ ’ਚ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਬਦਮਾਸ਼ਾਂ ਤੇ ਗੈਂਗਸਟਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਸੁਧਰ ਜਾਓ ਨਹੀਂ ਤਾਂ ਇਸੇ ਤਰ੍ਹਾਂ ਕਾਰਵਾਈ ਹੋਵੇਗੀ। ਹੁਣ ਤਕ ਪੁਲਿਸ ਵੱਲੋਂ ਮੀਡੀਆ ਨੂੰ ਉਥੇ ਜਾਣ ਨਹੀਂ ਦਿੱਤਾ ਜਾ ਰਿਹਾ।
- Khalistani protest: ਵਿਦੇਸ਼ਾਂ 'ਚ ਪੈਰ ਪਸਾਰ ਰਹੀ ਹੈ ਖਾਲਿਸਤਾਨੀ ਵਿਚਾਰਧਾਰਾ, ਨਿੱਜਰ ਦੇ ਕਤਲ ਵਿਰੁੱਧ ਭਾਰਤੀ ਅੰਬੈਸੀਆਂ ਦੇ ਬਾਹਰ ਰੋਸ ਪ੍ਰਦਰਸ਼ਨ
- Rahul Gandhi in Sonipat: ਰਾਹੁਲ ਗਾਂਧੀ ਨੇ ਟਰੈਕਟਰ ਚਲਾ ਕੀਤਾ ਕੱਦੂ, ਫਿਰ ਲਾਇਆ ਝੋਨਾ, ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ
- CM ਮਾਨ ਨੇ ਉਦਯੋਗਪਤੀਆਂ ਲਈ ਕਰ ਦਿੱਤਾ ਵੱਡਾ ਐਲਾਨ, ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਟ੍ਹਸਐਪ ਨੰਬਰ ਕੀਤਾ ਜਾਰੀ
- Kabaddi player died in Accident: ਮੋਗਾ ਵਿੱਚ ਨਾਮੀ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਮੌਤ, ਜਿਮ ਲਾ ਕੇ ਪਰਤ ਰਿਹਾ ਸੀ ਘਰ ਵਾਪਿਸ
ਕੁਝ ਦਿਨ ਪਹਿਲਾਂ ਪਿੰਡ ਤਿਉਣਾ ਵਿੱਚ ਵੀ ਹੋਇਆ ਸੀ ਪੁਲਿਸ ਮੁਕਾਬਲਾ : ਦੱਸ ਦਈਏ ਕਿ ਇਹ ਲੁਟੇਰੇ ਚੱਬੇਵਾਲ ਸਮੇਤ ਹੋਰ ਵੀ ਕਈ ਗੋਲੀਕਾਂਡ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਚੱਬੇਵਾਲ ਵਿੱਚ ਕੁਝ ਦਿਨ ਪਹਿਲਾਂ ਇਕ ਹਾਰਡਵੇਅਰ ਦੀ ਦੁਕਾਨ ਉਤੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ ਸੀ। ਇਸ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਇਨ੍ਹਾਂ ਤਿਨਾਂ ਬਦਮਾਸ਼ਾਂ ਤਕ ਪਹੁੰਚੀ। ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਸ਼ਿਆਰਪੁਰ ਦੇ ਚੱਬੇਵਾਲ ਤੇ ਮਹਿਤਪੁਰ ਥਾਣੇ ਵਿੱਚ ਵੀ ਇਨ੍ਹਾਂ ਖਿਲਾਫ ਪਹਿਲਾਂ ਵੱਖ-ਵੱਖ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਪੁਲਿਸ ਨੂੰ ਇਹ ਤਿੰਨੋਂ ਲੋੜੀਂਦੇ ਸਨ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਬਠਿੰਜਾ ਦੇ ਪਿੰਡ ਤਿਓਣਾ ਪੁਜਾਰੀਆ ਵਿਖੇ ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਜ਼ਖਮੀ ਹੋਇਆ ਸੀ, ਜਦਕਿ ਦੂਜੇ ਸਾਥੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਸੀ। ਦੋਵੇਂ ਗੈਂਗਸਟਰ ਬਾਈਕ ਉਤੇ ਸਵਾਰ ਹੋ ਕੇ ਤਲਵੰਡੀ ਸਾਬੋ ਨਜ਼ਦੀਕ ਤਿਓਣਾ ਪਿੰਡ ਵੱਲ ਜਾ ਰਹੇ ਸੀ।