ETV Bharat / state

ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ: ਸੁੰਦਰ ਸ਼ਾਮ ਅਰੋੜਾ

author img

By

Published : Nov 24, 2019, 8:28 PM IST

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਿਹਤ ਵਿਭਾਗ ਨੂੰ 7 ਲੱਖ ਰੁਪਏ ਦੀ ਲਾਗਤ ਵਾਲੀਆਂ 15 ਫੌਗਿੰਗ ਮਸ਼ੀਨਾਂ ਸੌਂਪੀਆਂ। ਉਨ੍ਹਾਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ।

ਫ਼ੋਟੋ

ਹੁਸ਼ਿਆਰਪੁਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਗੱਲ ਉਨ੍ਹਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਨੂੰ ਲੱਖਾਂ ਰੁਪਏ ਦੀ ਲਾਗਤ ਵਾਲੀਆਂ ਫੌਗਿੰਗ ਮਸ਼ੀਨਾਂ ਵੰਡਣ ਉਪਰੰਤ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐਸ.ਐਸ.ਪੀ ਗੌਰਵ ਗਰਗ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਸਿਹਤ ਵਿਭਾਗ ਨੂੰ 7 ਲੱਖ ਰੁਪਏ ਦੀ ਲਾਗਤ ਨਾਲ 15 ਫੌਗਿੰਗ ਮਸ਼ੀਨਾਂ ਸੌਂਪੀਆਂ ਗਈਆਂ ਹਨ, ਜੋ ਡੇਂਗੂ ਤੋਂ ਬਚਾਅ ਲਈ ਕਾਫੀ ਸਹਾਈ ਸਾਬਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ 50 ਵਾਰਡਾਂ ਵਿੱਚ ਇਹ ਫੌਗਿੰਗ ਮਸ਼ੀਨਾਂ ਚੱਲਣਗੀਆਂ ਅਤੇ ਇੱਕ ਮਸ਼ੀਨ ਤਿੰਨ ਵਾਰਡ ਕਵਰ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਹਤ ਵਿਭਾਗ ਨੂੰ ਅਫੇਰੇਸਿਸ ਮਸ਼ੀਨ ਵੀ ਸੌਂਪੀ ਜਾ ਚੁੱਕੀ ਹੈ, ਜੋ ਡੇਂਗੂ ਦੇ ਨਾਲ-ਨਾਲ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੀ ਹੈ।

ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਸਰਬੱਤ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਗਈ ਹੈ, ਜਿਸਦਾ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ 2 ਲੱਖ 15 ਹਜ਼ਾਰ 632 ਪਰਿਵਾਰ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਯੋਜਨਾ ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਦੀ ਲਿਸਟ ਸਿਹਤ ਕੇਂਦਰਾਂ ਵਿੱਚ ਲਗਾਈ ਜਾਣੀ ਯਕੀਨੀ ਬਣਾਈ ਜਾਵੇ, ਤਾਂ ਜੋ ਯੋਜਨਾ ਅਧੀਨ ਆ ਰਹੇ ਲਾਭਪਾਤਰੀ ਜਾਗਰੂਕ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਬੀਮਾ ਯੋਜਨਾ ਅਧੀਨ ਮਰਦਮ ਸ਼ੂਮਾਰੀ-2011 ਅਨੁਸਾਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਕਵਰ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਕਾਰਡ ਹੋਲਡਰ, ਛੋਟੇ ਵਪਾਰੀ ਤੇ ਕਿਰਤ ਵਿਭਾਗ ਵਿਚ ਰਜਿਸਟਰਡ ਉਸਾਰੀ ਕਾਮਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

Intro:ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਅਰੋੜਾ
-ਸਿਹਤ ਵਿਭਾਗ ਨੂੰ ਸੌਂਪੀਆਂ 7 ਲੱਖ ਰੁਪਏ ਦੀ ਲਾਗਤ ਵਾਲੀਆਂ 15 ਫੌਗਿੰਗ ਮਸ਼ੀਨਾਂBody:'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਅਰੋੜਾ
-ਸਿਹਤ ਵਿਭਾਗ ਨੂੰ ਸੌਂਪੀਆਂ 7 ਲੱਖ ਰੁਪਏ ਦੀ ਲਾਗਤ ਵਾਲੀਆਂ 15 ਫੌਗਿੰਗ ਮਸ਼ੀਨਾਂ
ਕਿਹਾ, 'ਸਰਬੱਤ ਸਿਹਤ ਬੀਮਾ ਯੋਜਨਾ' ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ
ਹੁਸ਼ਿਆਰਪੁਰ,
ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਹ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਨੂੰ ਲੱਖਾਂ ਰੁਪਏ ਦੀ ਲਾਗਤ ਵਾਲੀਆਂ ਫੌਗਿੰਗ ਮਸ਼ੀਨਾਂ ਵੰਡਣ ਉਪਰੰਤ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ ਸ਼੍ਰੀ ਗੌਰਵ ਗਰਗ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਸਿਹਤ ਵਿਭਾਗ ਨੂੰ 7 ਲੱਖ ਰੁਪਏ ਦੀ ਲਾਗਤ ਨਾਲ 15 ਫੌਗਿੰਗ ਮਸ਼ੀਨਾਂ ਸੌਂਪੀਆਂ ਗਈਆਂ ਹਨ, ਜੋ ਡੇਂਗੂ ਤੋਂ ਬਚਾਅ ਲਈ ਕਾਫੀ ਸਹਾਈ ਸਾਬਿਤ ਹੋਣਗੀਆਂ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ 50 ਵਾਰਡਾਂ ਵਿੱਚ ਇਹ ਫੌਗਿੰਗ ਮਸ਼ੀਨਾਂ ਚੱਲਣਗੀਆਂ ਅਤੇ ਇਕ ਮਸ਼ੀਨ ਤਿੰਨ ਵਾਰਡ ਕਵਰ ਕਰੇਗੀ। ਉਨ•ਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਹਤ ਵਿਭਾਗ ਨੂੰ ਅਫੇਰੇਸਿਸ ਮਸ਼ੀਨ ਵੀ ਸੌਂਪੀ ਜਾ ਚੁੱਕੀ ਹੈ, ਜੋ ਡੇਂਗੂ ਦੇ ਨਾਲ-ਨਾਲ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੀ ਹੈ।
ਸ਼੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਸਰਬੱਤ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਗਈ ਹੈ, ਜਿਸਦਾ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਜ਼ਿਲ•ੇ ਦੇ 2 ਲੱਖ 15 ਹਜ਼ਾਰ 632 ਪਰਿਵਾਰ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਕਰਵਾ ਸਕਦੇ ਹਨ। ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਯੋਜਨਾ ਤਹਿਤ ਸੂਚੀਬੱਧ ਕੀਤੇ ਹਸਪਤਾਲਾਂ ਦੀ ਲਿਸਟ ਸਿਹਤ ਕੇਂਦਰਾਂ ਵਿੱਚ ਲਗਾਈ ਜਾਣੀ ਯਕੀਨੀ ਬਣਾਈ ਜਾਵੇ, ਤਾਂ ਜੋ ਯੋਜਨਾ ਅਧੀਨ ਆ ਰਹੇ ਲਾਭਪਾਤਰੀ ਜਾਗਰੂਕ ਹੋ ਸਕਣ। ਉਨ•ਾਂ ਕਿਹਾ ਕਿ ਇਸ ਬੀਮਾ ਯੋਜਨਾ ਅਧੀਨ ਮਰਦਮ ਸ਼ੂਮਾਰੀ-2011 ਅਨੁਸਾਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਕਵਰ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਕਾਰਡ ਹੋਲਡਰ, ਛੋਟੇ ਵਪਾਰੀ ਤੇ ਕਿਰਤ ਵਿਭਾਗ ਵਿਚ ਰਜਿਸਟਰਡ ਉਸਾਰੀ ਕਾਮਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਵੀਰ ਰਾਜ ਸਿੰਘ, ਜ਼ਿਲ•ਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਾ. ਸੈਲੇਸ਼, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਮੁਕੇਸ਼ ਡਾਬਰ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮਵੀਰ ਬਾਲੀ ਤੋਂ ਇਲਾਵਾ ਕੌਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.