ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਬੇਸ਼ੱਕ ਪੰਜਾਬ ਵਿੱਚ ਹਰ ਇੱਕ ਮਾਫੀਆ ਨੂੰ ਖ਼ਤਮ ਕਰਨ ਦੀ ਗੱਲ ਕਹੀ ਜਾ ਰਹੀ ਹੈ। ਪਰ ਦੂਜੇ ਪਾਸੇ ਹੁਸ਼ਿਆਰਪੁਰ ਦੇ ਪਿੰਡ ਅਰਨਿਆਲਾ ਸ਼ਾਹਪੁਰ ਵਿਖੇ ਦਰੱਖਤਾਂ ਦੀ ਨਾਜਾਇਜ਼ ਕਟਾਈ ਕਰ ਰਹੇ, ਵਿਅਕਤੀਆਂ ਵੱਲੋਂ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਉੱਤੇ ਕਾਤਲਾਨਾ ਹਮਲਾ (Forest department employees attacked in Hoshiarpur) ਕਰ ਦਿੱਤਾ। ਇਸ ਹਮਲੇ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਲਿਆਂਦਾ ਗਿਆ। ਜਿੱਥੇ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨਾਜਾਇਜ਼ ਦਰੱਖਤਾਂ ਦੀ ਕਟਾਈ ਕਰ ਰਹੇ ਵਿਅਕਤੀਆਂ ਵੱਲੋਂ ਹਮਲਾ:- ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਜੰਗਲਾਤ ਵਿਭਾਗ ਦੇ ਜ਼ਖਮੀ ਮੁਲਾਜ਼ਮ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਮੰਗਲਵਾਰ ਨੂੰ ਜੰਗਲ ਵਿੱਚ ਫੇਰੀ ਉੱਤੇ ਗਏ ਸੀ। ਇਸ ਦੌਰਾਨ ਕੁੱਝ ਵਿਅਕਤੀ ਦਰੱਖਤਾਂ ਦੀ ਨਾਜਾਇਜ਼ ਕਟਾਈ ਕਰ ਰਹੇ ਸਨ। ਜਦੋਂ ਉਨ੍ਹਾਂ ਵੱਲੋਂ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਜਾ ਕੇ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਨਾਜਾਇਜ਼ ਕਟਾਈ ਕਰ ਰਹੇ ਵਿਅਕਤੀਆਂ ਵੱਲੋਂ ਉਨ੍ਹਾਂ ਉੱਤੇ ਹਮਲਾ (Forest department employees attacked in Hoshiarpur) ਕਰ ਦਿੱਤਾ। ਇਸ ਦੌਰਾਨ ਜ਼ਖਮੀ ਮੁਲਾਜ਼ਮਾਂ ਵਿੱਚ ਦੀਪਕ ਸੈਣੀ ਅਤੇ ਸੁਰਜੀਤ ਸਿੰਘ ਸਨ। ਜੋ ਕਿ ਨਾਜਾਇਜ਼ ਦਰੱਖਤਾਂ ਦੀ ਕਟਾਈ ਨੂੰ ਰੋਕਣ ਗਏ ਸੀ।
ਪੰਕਜ ਜੈਨ ਨਾਮ ਦੇ ਵਿਅਕਤੀ ਦੇ ਕਰਿੰਦਿਆਂ ਵੱਲੋਂ ਦਰੱਖਤਾਂ ਦੀ ਕਟਾਈ:- ਦੂਜੇ ਪਾਸੇ ਮੌਕੇ ਉੱਤੇ ਪਹੁੰਚੇ ਜੰਗਲਾਤ ਵਿਭਾਗ ਹੁਸ਼ਿਆਰਪੁਰ ਦੇ ਵਣ ਰੇਂਜ ਅਫਸਰ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਪੰਕਜ ਜੈਨ ਨਾਮ ਦੇ ਵਿਅਕਤੀ ਦੇ ਕਰਿੰਦਿਆਂ ਵੱਲੋਂ ਜੰਗਲਾਤ ਵਿਭਾਗ ਦੀ ਮਨਜੂਰੀ ਬਿਨ੍ਹਾਂ ਹੀ ਦਰੱਖਤਾਂ ਦੀ ਕਟਾਈ ਕੀਤੀ ਜਾ ਰਹੀ ਸੀ। ਜਿਵੇਂ ਅੱਜ ਮੰਗਲਵਾਰ ਇਨ੍ਹਾਂ ਨੂੰ ਸਾਡੀ ਟੀਮ ਵੱਲੋਂ ਰੋਕਣਾ ਚਾਹਿਆ ਤਾਂ ਉਕਤ ਵਿਅਕਤੀਆਂ ਵੱਲੋਂ ਸਾਡੇ ਮੁਲਾਜ਼ਮਾਂ ਉੱਤੇ ਹਮਲਾ ਕਰ ਦਿੱਤਾ ਗਿਆ।
ਹੁਸ਼ਿਆਰਪੁਰ ਪੁਲਿਸ ਨੂੰ ਜਾਣਕਾਰੀ ਦਿੱਤੀ:- ਇਸ ਦੌਰਾਨ ਵਣ ਰੇਂਜ ਅਫਸਰ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜੈਨ ਦੇ ਵਿਅਕਤੀ ਨਾਜਾਇਜ਼ ਕਟਾਈ ਕਰ ਚੁੱਕੇ ਹਨ। ਜਿਨ੍ਹਾਂ ਤੋਂ ਜੰਗਲਾਤ ਵਿਭਾਗ ਨੇ ਜ਼ੁਰਮਾਨਾ ਵੀ ਵਸੂਲਿਆ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ਬਾਬਤ ਹੁਸ਼ਿਆਰਪੁਰ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਜੇਕਰ ਪੁਲਿਸ ਨੇ ਉਚਿਤ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਵਿਭਾਗ ਨਾਲ ਗੱਲਬਾਤ ਕਰਕੇ ਅਗਲੀ ਰਣਨੀਤੀ ਤਿਆਰ ਕਰਨਗੇ।
ਇਹ ਵੀ ਪੜੋ:- ਸਰਕਾਰੀ ਡਿਪੂ ਤੋਂ ਰੇਤਾ ਬਜਰੀ ਖਰੀਦਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਕਿਤੇ ਤੁਹਾਡੀ ਜੇਬ ਨਾ ਹੋ ਜਾਵੇ ਹਲਕੀ