ਹੁਸ਼ਿਆਰਪੁਰ: ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਹਿਲਪੁਰ ਦੇ ਸਾਬਕਾ ਪ੍ਰਿੰਸੀਪਲ ਪਰਵਿੰਦਰ ਸਿੰਘ ਖ਼ਿਲਾਫ਼ ਕਾਲਜ ਦੇ ਹੀ ਸਾਬਕਾ ਪ੍ਰਿੰਸੀਪਲ ਅਵਤਾਰ ਸਿੰਘ ਬੇਦੀਆਂ ਵੱਲੋਂ ਕਈ ਇਲਜ਼ਾਮ ਲਗਾਏ ਗਏ ਸਨ। ਅਵਤਾਰ ਸਿੰਘ ਬੇਦੀ ਨੇ ਪ੍ਰਿੰਸੀਪਲ ਪਰਵਿੰਦਰ ਸਿੰਘ ਖ਼ਿਲਾਫ਼ ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਿਸਟੀ ਦੇ ਚਾਂਸਲਰ ਨੂੰ ਸ਼ਿਕਾਇਤ ਕੀਤੀ ਗਈ ਸੀ। ਉਸ ਸ਼ਿਕਾਇਤ ਦੀ ਜਾਂਚ ਪੰਜਾਬ ਯੂਨੀਵਰਸਿਟੀ ਦੀ ਇੱਕ ਕਮੇਟੀ ਵੱਲੋਂ ਕੀਤੀ ਗਈ। ਇਸ ਜਾਂਚ ਵਿੱਚ ਪ੍ਰਿੰਸੀਪਲ ਪਰਵਿੰਦਰ ਸਿੰਘ ਨੂੰ ਨਿਰਦੋਸ਼ ਪਾਇਆ ਗਿਆ ਹੈ।
ਇੱਕ ਪ੍ਰੈੱਸ ਕਾਨਫਰੰਸ ਵਿੱਚ ਸਾਬਕਾ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਬੇਦੀ ਦੀ ਸ਼ਿਕਾਇਤ 'ਤੇ ਯੂਨੀਵਰਿਸਟੀ ਨੇ ਜਾਂਚ ਕੀਤੀ ਹੈ। ਇਸ ਜਾਂਚ ਵਿੱਚ ਉਨ੍ਹਾਂ ਦੀ ਨਿਯੁਕਤੀ ਨੂੰ ਸਹੀ ਪਾਇਆ ਗਿਆ ਹੈ। ਜਾਂਚ ਕਮੇਟੀ ਇਸ ਸ਼ਿਕਾਇਤ ਨੂੰ ਨਿਰਅਧਾਰ ਅਤੇ ਸਮੇਂ ਦੀ ਬਰਬਾਦੀ ਵਾਲੀ ਸ਼ਿਕਾਇਤ ਦੱਸਿਆ ਹੈ।
ਪਰਵਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਕਾਰਨ ਉਨ੍ਹਾਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚੀ ਹੈ। ਇਸੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਨੂੰ ਅਤੇ ਕਈ ਤਰ੍ਹਾਂ ਦੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਨਿਰਦੋਸ਼ ਸਾਬਤ ਹੋਣ ਤੋਂ ਬਾਅਦ ਹੁਣ ਉਹ ਅਵਤਾਰ ਸਿੰਘ ਬੇਦੀ 'ਤੇ ਮਾਨਹਾਨੀ ਦਾ ਮੁਕਦਮਾ ਕਰਨਗੇ।