ਹੁਸ਼ਿਆਰਪੁਰ: ਦਿੱਲੀ ਸਰਹੱਦ (Delhi Border) ’ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ (Three Agriculture bill) ਨੂੰ ਰੱਦ ਕਰਵਾਉਣ ਦੇ ਲਈ ਸੰਘਰਸ਼ ਕਰ ਰਹੇ ਹਨ। ਸੰਘਰਸ਼ ਨੂੰ ਸਫਲ ਬਣਾਉਣ ਦੇ ਲਈ ਸੂਬੇ ਚੋਂ ਕਿਸਾਨ (Farmers) ਲਗਾਤਾਰ ਦਿੱਲੀ ਜਾ ਰਹੇ ਹਨ। ਇਸ ਸੰਘਰਸ਼ ’ਚ ਬੱਚਿਆਂ ਤੋਂ ਲੈ ਕੇ ਔਰਤਾਂ ਅਤੇ ਬਜ਼ੁਰਗ ਵੀ ਵੱਡੀ ਗਿਣਤੀ ਚ ਸ਼ਾਮਲ ਹੋ ਰਹੇ ਹਨ। ਇਸੇ ਦੇ ਚੱਲਦੇ ਗੜ੍ਹਸ਼ੰਕਰ ਤੋਂ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਬੀਬੀ ਸੁਭਾਸ਼ ਮੱਟੂ ਦੀ ਅਗਵਾਈ ਹੇਠ ਇਸਤਰੀਆਂ ਦਾ 52ਵਾਂ ਜੱਥਾ ਦਿੱਲੀ ਰਵਾਨਾ ਹੋਇਆ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਅਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਇਸਤਰੀਆਂ ਦਾ 52ਵਾਂ ਜੱਥਾ ਦਿੱਲੀ ਰਵਾਨਾ ਹੋਇਆ।
ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਭੜਕਾ ਕੇ ਕਿਸਾਨੀ ਅੰਦੋਲਨ ਖਤਮ ਕਰਨਾ ਚਾਹੁੰਦੀ ਹੈ। ਪਰ ਜਦੋਂ ਤੱਕ ਖੇਤੀਬਾੜੀ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐਮਐਸਪੀ ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ ਅਤੇ ਦੋ ਆਰਡੀਨੈਂਸ ਵਾਪਿਸ ਨਹੀਂ ਹੁੰਦੇ ਕਿਸਾਨੀ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਦੇਸ਼ ਦੇ ਕਿਸਾਨ ਪਿਛਲੇ ਲਗਭਗ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠਾ ਹੈ। ਇਸ ਲਈ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ: ਕਿਸਾਨ ਅੰਦੋਲਨ ਦੇ 11 ਮਹੀਨੇ: ਦੇਸ਼ ਭਰ 'ਚ 3 ਘੰਟਿਆਂ ਲਈ ਪ੍ਰਦਰਸ਼ਨ