ਗੜ੍ਹਸ਼ੰਕਰ: ਪੰਜਾਬ ਪੁਲਿਸ ਅੰਮ੍ਰਿਤਸਰ ਵਿੱਚ ਹੋਏ 2 ਧਮਾਕਿਆਂ ਤੇ ਜਲੰਧਰ ਚੋਣਾਂ ਨੂੰ ਲੈ ਕੇ ਪੂਰਾ ਅਲਰਟ ਵਿੱਚ ਸੀ। ਜਿਸ ਕਰਕੇ ਪੂਰੇ ਸੂਬੇ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਅਭਿਆਨ ਚਲਾਇਆ ਗਿਆ ਸੀ। ਇਸੇ ਤਹਿਤ ਹੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਬੁੱਧਵਾਰ ਨੂੰ ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ.ਐਸ.ਪੀ ਦਲਜੀਤ ਸਿੰਘ ਖੱਖ ਦੀ ਅਗਵਾਈ ਹੇਠ ਗੜ੍ਹਸ਼ੰਕਰ ਪੁਲਿਸ ਨੇ ਨਾਕਾਬੰਦੀ ਕਰਕੇ 'ਅਪਰੇਸ਼ਨ ਵਿਜਿਲ' ਤਹਿਤ ਵਾਹਨਾਂ ਦੀ ਚੈਕਿੰਗ ਕੀਤੀ।
75 ਪ੍ਰਤੀਸ਼ਤ ਮੁਲਾਜ਼ਮਾਂ ਦੀ ਸ਼ਮੂਲੀਅਤ:- ਇਸ ਮੌਕੇ ਉਚੇਚੇ ਤੌਰ 'ਤੇ ਹਾਜ਼ਰ ਹੋਏ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਵਿਚ ਹਰ ਥਾਣੇ ਅਧੀਨ ਪੈਂਦੇ ਸਟੇਸ਼ਨਾਂ 'ਤੇ ਚੈਕਿੰਗ ਕੀਤੀ ਜਾਵੇਗੀ। ਜਿਸ ਵਿੱਚ ਥਾਣਿਆਂ ਦੇ 75 ਪ੍ਰਤੀਸ਼ਤ ਮੁਲਾਜ਼ਮਾਂ ਦੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਸ਼ਾਮ ਸਮੇਂ ਫ਼ਲੈਗ ਮਾਰ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਟੇਸ਼ਨਾਂ ਤੇ ਨਾਕੇ ਲਗਾਕੇ ਮਾੜੇ ਅਨਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
- ਮੋਗਾ ਪੁਲਿਸ ਤੇ ਸੁਰੱਖਿਆ ਫੋਰਸ ਵੱਲੋਂ ਚਲਾਏ ਗਏ ਆਪਰੇਸ਼ਨ ਵਿਜਿਲ ਤਹਿਤ ਕੱਢਿਆ ਗਿਆ ਫਲੈਗ ਮਾਰਚ
- ਡੀਆਰਆਈ ਨੇ 'ਗੋਲਡ ਆਨ ਹਾਈਵੇਅ' ਅਪਰੇਸ਼ਨ ਦੌਰਾਨ 8 ਕਰੋੜ 38 ਲੱਖ ਦਾ ਵਿਦੇਸ਼ੀ ਸੋਨਾ ਕੀਤਾ ਜ਼ਬਤ
- ਬਰਨਾਲਾ 'ਚ ਆਪਰੇਸ਼ਨ ਵਿਜਲ ਤਹਿਤ ਪੁਲਿਸ ਵੱਲੋਂ ਚੈਕਿੰਗ, ਧਾਰਮਿਕ ਸਥਾਨਾਂ ਸਮੇਤ ਬੱਸ ਅੱਡਿਆ ਤੇ ਹੋਰ ਜਨਤਕ ਥਾਵਾਂ 'ਤੇ ਲਿਆ ਸੁਰੱਖਿਆ ਦਾ ਜਾਇਜ਼ਾ
- ਅੰਮ੍ਰਿਤਸਰ ਧਮਾਕੇ ਤੋਂ ਬਾਅਦ ਪੰਜਾਬ 'ਚ ਸ਼ੁਰੂ ਹੋਇਆ Operation Vigil, DGP ਨੇ ਖ਼ੁਦ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੀ ਅਮਨ ਕਾਨੂੰਨ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ:- ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਵਿੱਚ ਸ਼ਾਂਤੀਪੂਰਵਕ ਮਾਹੌਲ ਬਣਾਉਣ ਦੇ ਲਈ ਪੁਲਿਸ ਦਾ ਸਾਥ ਦੇਣ ਤਾਂਕਿ ਅਮਨ ਕਾਨੂੰਨ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੋਟਲ, ਬੱਸ ਸਟੈਂਡ, ਜਰੂਰੀ ਸਰਕਾਰੀ ਦਫ਼ਤਰ ਦੀ ਸੁਰੱਖਿਆ ਵਧਾਈ ਗਈ ਹੈ ਅਤੇ ਸਾਰੇ ਧਰਮਿਕ ਸਥਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸੇ ਵੀ ਕਿਸਮ ਦੀ ਸਿਫ਼ਾਰਸ਼ ਨੂੰ ਨਾ ਮੰਨਦੇ ਹੋਏ ਆਪਣੀ ਡਿਊਟੀ ਤਨਦੇਹੀ ਨਾ ਦੇਣ।