ਹੁਸ਼ਿਆਰਪੁਰ: ਜ਼ਿਲ੍ਹੇ ’ਚ ਇੱਕ 21 ਸਾਲਾ ਲੜਕੀ ਵੱਲੋਂ ਫਾਈਨਸਰਾਂ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਰੇਸ਼ਾਨੀ ਦੇ ਚੱਲਦਿਆਂ ਲੜਕੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ।
ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਵੱਲੋਂ ਵਿਦੇਸ਼ ਜਾਣ ਲਈ ਦੋ ਵਿਅਕਤੀਆਂ ਕੋਲੋਂ ਜੋ ਕਿ ਫਾਇਨਾਂਸ ਦਾ ਕੰਮ ਕਰਦੇ ਹਨ ਉਨ੍ਹਾਂ ਤੋਂ ਪੈਸੇ ਲਏ ਹੋਏ ਸੀ ਤੇ ਜਿਨ੍ਹਾਂ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਸਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪਰਿਵਾਰਿਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਮਾਮਲੇ ਸਬੰਧੀ ਐਸਐਚਓ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਸ਼ਰਮਨਾਕ: ਮਹਿਲਾ ਨੇ ਕੀਤਾ ਨਾਬਾਲਿਗ ਲੜਕੀ ਦਾ ਸਰੀਰਕ ਸ਼ੋਸ਼ਣ, ਗ੍ਰਿਫਤਾਰ