ਹੁਸ਼ਿਆਰਪੁਰ : ਨਕਸ਼ਿਆਂ ਦੀ ਡਿਜੀਟਾਈਲੇਸ਼ਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਪ੍ਰਾਪਰਟੀ ਟੈਕਸ ਨਾ ਭਰਣ ਵਾਲੇ ਲੋਕਾਂ ਦੀ ਪਹਿਚਾਣ ਕਰਨ ਲਈ ਅਧੁਨਿਕ ਤਕਨੀਕਾਂ ਦਾ ਸਹਾਰਾ ਲੈ ਰਹੀ ਹੈ। ਗੂਗਲ ਨਕਸ਼ੇ ਦਾ ਸਹਾਰਾ ਲੈ ਕੇ ਨਗਰ ਨਿਗਮ ਹੁਸ਼ਿਆਰਪੁਰ ਨੇ ਘਰ ਘਰ ਜਾ ਕੇ ਮਕਾਨਾਂ ਦੀ ਨਿਸ਼ਾਨਦੇਹੀ ਕਰਕੇ ਵੈਰੀਫਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਹੁਸ਼ਿਆਰਪੁਰ ਦੇ ਐੱਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਗੂਗਲ ਮੈਪ ਰਾਹੀ ਹਰ ਇੱਕ ਘਰ ਅਤੇ ਦੁਕਾਨ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਮਕਾਨ ਅਤੇ ਦੁਕਾਨ ਨੂੰ ਇੱਕ ਪਹਿਚਾਣ ਨੰਬਰ ਵੀ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਟ੍ਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋਏ 8 ਪੰਜਾਬੀ ਨੌਜਵਾਨਾਂਂ ਦੀ ਹੋਈ ਵਤਨ ਵਾਪਸੀ
ਇਸ ਪ੍ਰਕਿਰਿਆ ਰਾਹੀ ਨਗਰ ਨਿਗਮ ਅਤੇ ਸਰਕਾਰ ਨੂੰ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਦਾ ਪਤਾ ਲਗਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਇਸ ਪ੍ਰਕਿਰਿਆ ਨਾਲ ਸ਼ਹਿਰ ਨਿਵਾਸੀਆਂ ਨੂੰ ਵੀ ਸਹੂਤਲ ਹੋਵੇਗੀ । ਉਹ ਆਪਣੇ ਨਿਗਮ ਨਾਲ ਸਬੰਧਤ ਕੰਮਾਂ ਦੀ ਜਾਣਕਾਰੀ ਇਸੇ ਨੰਬਰ ਦੇ ਰਾਹੀ ਹਾਸਲ ਕਰ ਸਕਣਗੇ।
ਇਹ ਪ੍ਰਕਿਰਿਆ ਡਿਜੀਟਲ ਇੰਡੀਆ ਮੁਹਿੰਮ ਦੇ ਤਹਿਤ ਹੀ ਚਲਾਈ ਜਾ ਰਹੀ ਹੈ। ਇਸ ਨਾਲ ਸਰਕਾਰ ਨੂੰ ਸ਼ਹਿਰ ਵਿੱਚਲੀਆਂ ਜਾਇਦਾਦਾਂ ਦੀ ਸਹੀ ਜਾਣਕਾਰੀ ਮਿਲ ਸਕੇਗੀ।