ETV Bharat / state

ਪਰਾਲੀ ਨਾ ਸਾੜਨ ਵਾਲੇ ਕਿਸਾਨਾ ਨੂੰ ਪ੍ਰਸਾਸ਼ਨ ਕਰੇਗਾ ਸਨਮਾਨਿਤ - HOSHIARPUR NEWS

ਪਰਾਲੀ ਦਾ ਖੇਤ 'ਚ ਹੀ ਪ੍ਰਬੰਧਨ ਕਰਨ ਵਾਲੀਆਂ 148 ਖੇਤੀ ਮਸ਼ੀਨਾਂ 'ਤੇ ਕਰੀਬ ਡੇਢ ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਦਿੱਤੀ ਗਈ। ਡੀਸੀ ਨੇ ਕਿਹਾ 20 ਅਕਤੂਬਰ ਤੱਕ ਖੇਤੀ ਮਸ਼ੀਨਰੀ ਸਬਸਿਡੀ 'ਤੇ ਖਰੀਦੀ ਜਾ ਸਕਦੀ ਹੈ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

avoiding burning stubble
author img

By

Published : Oct 15, 2019, 10:29 PM IST

Updated : Oct 15, 2019, 10:51 PM IST

ਹੁਸ਼ਿਆਰਪੁਰ: ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਕਿਸਾਨਾਂ ਨੂੰ ਨਿੱਜੀ ਅਤੇ ਗਰੁੱਪਾਂ ਵਿੱਚ ਸਬਸਿਡੀ 'ਤੇ ਖੇਤੀ ਮਸ਼ੀਨਰੀ/ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਰਾਲੀ ਅਤੇ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 148 ਮਸ਼ੀਨਾਂ 'ਤੇ 1 ਕਰੋੜ 56 ਲੱਖ 98 ਹਜ਼ਾਰ 660 ਰੁਪਏ ਦੀ ਸਬਸਿਡੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ।

ਫ਼ੋਟੋ
ਨਵੀਂ ਤਕਨਿਕ ਬਾਰੇ ਪ੍ਰਸ਼ਾਸਨ ਕਰ ਰਿਹਾ ਕਿਸਾਨਾ ਨੂੰ ਜਾਗਰੂਕ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2019-2020 ਦੌਰਾਨ ਜ਼ਿਲ੍ਹੇ ਵਿੱਚ 77 ਫਾਰਮ ਮਸ਼ੀਨਰੀ ਬੈਂਕ ਤੇ ਕਸਟਮਰ ਹਾਈਰਿੰਗ ਸੈਂਟਰ ਸਥਾਪਿਤ ਕੀਤੇ ਜਾਣੇ ਹਨ। ਇਨ੍ਹਾਂ ਵਿਚੋਂ 61 ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸੈਂਟਰਾਂ ਵਿੱਚ 209 ਮਸ਼ੀਨਾਂ 80 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵਿਅਕਤੀਗਤ ਤੌਰ 'ਤੇ 30 ਮਸ਼ੀਨਾਂ 50 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਿੰਡ ਵਾਈਜ਼ 598 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਸੁਚੇਤ ਕਰਨਗੇ। ਇਸ ਤੋਂ ਇਲਾਵਾ ਨੋਡਲ ਅਫ਼ਸਰਾਂ ਦੀ ਸਹਾਇਤਾ ਲਈ 20-20 ਪਿੰਡਾਂ ਪਿੱਛੇ ਇੱਕ-ਇੱਕ ਕੋਆਰਡੀਨੇਟਿੰਗ ਅਫ਼ਸਰ ਵੀ ਲਗਾਇਆ ਗਿਆ ਹੈ, ਜਿਸ ਮੁਤਾਬਕ ਜ਼ਿਲ੍ਹੇ ਵਿੱਚ ਕੁੱਲ 32 ਕੋਆਰਡੀਨੇਟਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।

ਫ਼ੋਟੋ
ਪਰਾਲੀ ਨਾ ਸਾੜਨ ਲਈ ਪ੍ਰਸ਼ਾਸਨ ਕਰ ਰਿਹਾ ਕਿਸਾਨਾ ਨੂੰ ਪ੍ਰੇਰਿਤ

ਡੀਸੀ ਨੇ ਪਰਾਲੀ ਨਾ ਸਾੜਨ ਦਾ ਸੰਕਲਪ ਲੈਣ ਵਾਲੇ ਪਿੰਡ ਟੋਡਰਪੁਰ, ਪੰਚ ਨੰਗਲਾ, ਦਲੇਲ ਸਿੰਘ ਵਾਲਾ, ਕੋਟਲਾ, ਥਿੰਡਾ, ਬਹਿਬਲਪੁਰ, ਰੀਲਾ ਸਮੇਤ ਦਰਜਨਾਂ ਹੋਰ ਪਿੰਡਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਵੱਲੋਂ ਚੁੱਕਿਆ ਇਹ ਕਦਮ ਕਾਬਿਲੇ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਵਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਅਪਨਾਉਣ ਦੀ ਲੋੜ ਹੈ।

Intro:ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ•ਾ ਪ੍ਰਸਾਸ਼ਨ ਪੱਬਾਂ ਭਾਰ
-ਪਰਾਲੀ ਦਾ ਖੇਤ 'ਚ ਹੀ ਪ੍ਰਬੰਧਨ ਕਰਨ ਵਾਲੀਆਂ 148 ਖੇਤੀ ਮਸ਼ੀਨਾਂ 'ਤੇ ਕਰੀਬ ਡੇਢ ਕਰੋੜ ਰੁਪਏ ਤੋਂ ਵੱਧ ਦੀ ਦਿੱਤੀ ਸਬਸਿਡੀ
-20 ਅਕਤੂਬਰ ਤੱਕ ਸਬਸਿਡੀ 'ਤੇ ਖਰੀਦੀ ਜਾ ਸਕਦੀ ਹੈ ਖੇਤੀ ਮਸ਼ੀਨਰੀ : ਡਿਪਟੀ ਕਮਿਸ਼ਨਰ
ਕਿਹਾ, ਪਰਾਲੀ/ਰਹਿੰਦ-ਖੂੰਹਦ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤBody:ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ•ਾ ਪ੍ਰਸਾਸ਼ਨ ਪੱਬਾਂ ਭਾਰ
-ਪਰਾਲੀ ਦਾ ਖੇਤ 'ਚ ਹੀ ਪ੍ਰਬੰਧਨ ਕਰਨ ਵਾਲੀਆਂ 148 ਖੇਤੀ ਮਸ਼ੀਨਾਂ 'ਤੇ ਕਰੀਬ ਡੇਢ ਕਰੋੜ ਰੁਪਏ ਤੋਂ ਵੱਧ ਦੀ ਦਿੱਤੀ ਸਬਸਿਡੀ
-20 ਅਕਤੂਬਰ ਤੱਕ ਸਬਸਿਡੀ 'ਤੇ ਖਰੀਦੀ ਜਾ ਸਕਦੀ ਹੈ ਖੇਤੀ ਮਸ਼ੀਨਰੀ : ਡਿਪਟੀ ਕਮਿਸ਼ਨਰ
ਕਿਹਾ, ਪਰਾਲੀ/ਰਹਿੰਦ-ਖੂੰਹਦ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
-ਪਰਾਲੀ ਨਾ ਸਾੜਨ ਦਾ ਸੰਕਲਪ ਲੈਣ ਵਾਲੇ ਪਿੰਡਾਂ ਅਤੇ ਕਿਸਾਨਾਂ ਦੀ ਕੀਤੀ ਸ਼ਲਾਘਾ
ਹੁਸ਼ਿਆਰਪੁਰ,
ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੇ ਰੁਝਾਨ ਨੂੰ ਠੱਲ• ਪਾਉਣ ਲਈ ਜ਼ਿਲ•ਾ ਪ੍ਰਸਾਸ਼ਨ ਵਲੋਂ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਕਿਸਾਨਾਂ ਨੂੰ ਨਿੱਜੀ ਅਤੇ ਗਰੁੱਪਾਂ ਵਿੱਚ ਸਬਸਿਡੀ 'ਤੇ ਖੇਤੀ ਮਸ਼ੀਨਰੀ/ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਰਾਲੀ ਅਤੇ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ•ੇ ਵਿੱਚ ਹੁਣ ਤੱਕ 148 ਮਸ਼ੀਨਾਂ 'ਤੇ 1 ਕਰੋੜ 56 ਲੱਖ 98 ਹਜ਼ਾਰ 660 ਰੁਪਏ ਦੀ ਸਬਸਿਡੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2019-2020 ਦੌਰਾਨ ਜ਼ਿਲ•ੇ ਵਿੱਚ 77 ਫਾਰਮ ਮਸ਼ੀਨਰੀ ਬੈਂਕ/ਕਸਟਮਰ ਹਾਈਰਿੰਗ ਸੈਂਟਰ ਸਥਾਪਿਤ ਕੀਤੇ ਜਾਣੇ ਹਨ, ਜਿਨ•ਾਂ ਵਿਚੋਂ 61 ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕੀਤੇ ਜਾ ਚੁੱਕੇ ਹਨ। ਇਹਨਾਂ ਸੈਂਟਰਾਂ ਵਿੱਚ 209 ਮਸ਼ੀਨਾਂ 80 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵਿਅਕਤੀਗਤ ਤੌਰ 'ਤੇ 30 ਮਸ਼ੀਨਾਂ 50 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ•ਾਂ ਕਿਹਾ ਕਿ ਪਿੰਡ ਵਾਈਜ਼ 598 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਸੁਚੇਤ ਕਰਨਗੇ। ਇਸ ਤੋਂ ਇਲਾਵਾ ਨੋਡਲ ਅਫ਼ਸਰਾਂ ਦੀ ਸਹਾਇਤਾ ਲਈ 20-20 ਪਿੰਡਾਂ ਪਿੱਛੇ ਇਕ-ਇਕ ਕੋਆਰਡੀਨੇਟਿੰਗ ਅਫ਼ਸਰ ਵੀ ਲਗਾਇਆ ਗਿਆ ਹੈ, ਜਿਸ ਮੁਤਾਬਕ ਜ਼ਿਲ•ੇ ਵਿੱਚ ਕੁੱਲ 32 ਕੋਆਰਡੀਨੇਟਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਨਿਯੁਕਤ ਕੀਤੇ ਅਧਿਕਾਰੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਵੀ ਜਾਗਰੂਕ ਕਰਨ ਅਤੇ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਉਹ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਸਕਦੇ ਹਨ। ਉਨ•ਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਸੰਦ 'ਫਾਰਮ ਮਸ਼ੀਨਰੀ ਬੈਂਕਾਂ' ਤੋਂ ਕਿਰਾਏ 'ਤੇ ਲੈ ਸਕਦੇ ਹਨ। ਇਸ ਤੋਂ ਇਲਾਵਾ ਸੁਪਰ ਐਸ.ਐਮ.ਐਸ. ਕੰਬਾਇਨ 'ਤੇ ਲਗਾਉਣ ਲਈ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ•ਾਂ ਕਿਹਾ ਕਿ ਖੇਤੀ ਸੰਦਾਂ 'ਤੇ ਸਬਸਿਡੀ ਦੀ ਸਹੂਲਤ ਦੇਣ ਤੋਂ ਇਲਾਵਾ ਸੁਪਰ ਐਸ.ਐਮ.ਐਸ. 'ਤੇ ਵੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਪਰਾਲੀ ਨਾ ਸਾੜਨ ਦਾ ਸੰਕਲਪ ਲੈਣ ਵਾਲੇ ਪਿੰਡ ਟੋਡਰਪੁਰ, ਪੰਚ ਨੰਗਲਾ, ਦਲੇਲ ਸਿੰਘ ਵਾਲਾ, ਕੋਟਲਾ, ਥਿੰਡਾ, ਬਹਿਬਲਪੁਰ, ਰੀਲਾ ਸਮੇਤ ਦਰਜਨਾਂ ਹੋਰ ਪਿੰਡਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਵਲੋਂ ਚੁੱÎਕਿਆ ਇਹ ਕਦਮ ਕਾਬਿਲੇ-ਤਾਰੀਫ਼ ਹੈ। ਉਨ•ਾਂ ਕਿਹਾ ਕਿ ਪਰਾਲੀ ਨਾ ਸਾੜਨ ਵਲੇ ਕਿਸਾਨਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਅਪਨਾਉਣ ਦੀ ਲੋੜ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਰਹਿੰਦੇ ਕਿਸਾਨਾਂ ਅਤੇ ਗਰੁੱਪਾਂ ਨੂੰ ਜਲਦੀ ਹੀ ਸਬਸਿਡੀ ਉਨ•ਾਂ ਦੇ ਖਾਤਿਆਂ ਵਿੱਚ ਜਮ•ਾ ਕਰਵਾ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਕਿਸਾਨ ਖੇਤੀ ਸੰਦਾਂ ਰਾਹੀਂ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ ਤੋਂ ਇਲਾਵਾ ਪਿੰਡ ਬਿੰਝੋ ਵਿਖੇ ਲੱਗੇ ਪਾਵਰ ਪਲਾਂਟ ਵਿੱਚ ਵੀ ਪਰਾਲੀ ਨੂੰ ਵੇਚ ਸਕਦੇ ਹਨ।

ਕੈਪਸ਼ਨ: ਆਧੁਨਿਕ ਖੇਤੀ ਮਸ਼ੀਨਾਂ/ਸੰਦਾਂ ਨਾਲ ਅਗਾਂਹਵਧੂ ਕਿਸਾਨ । Conclusion:
Last Updated : Oct 15, 2019, 10:51 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.