ਹੁਸ਼ਿਆਰਪੁਰ: ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਮੁਖਲਿਆਣਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਸਰਕਾਰੀ ਕਾਲਜ (Government College) ਦਾ ਨੀਂਹ ਪੱਥਰ ਰੱਖਿਆ ਜਾਣਾ ਸੀ। ਇਹ ਕਾਲਜ 13 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਇਸ ਮੌਕੇ ਅੰਗਹੀਣ (Handicapped) ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਸਥਾਨਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪਹਿਲਾਂ ਵੀ ਰੋਕ ਕੇ ਸਮਾਗਮ ਵਾਲੀ ਥਾਂ ਤੋਂ ਦੂਰ ਬੈਠਾ ਦਿੱਤਾ ਗਿਆ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਅੰਗਹੀਣ ਜਥੇਬੰਦੀਆ ਦੇ ਆਗੂ ਨੇ ਕਿਹਾ, ਕਿ ਸਮੇਂ-ਸਮੇਂ ਦੀਆਂ ਸਰਕਾਰਾਂ (Governments) ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਨੂੰ ਦੱਬਿਆ ਕੁਚਲਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਕਾਰ ਦੇ ਸਮੇਂ ਵੀ ਉਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਅੰਗਹੀਣ ਲੋਕਾਂ ਦੀਆਂ ਨੌਕਰੀਆਂ ਸਿਰਫ਼ ਅੰਗਹੀਣ ਲੋਕਾਂ ਨੂੰ ਹੀ ਦਿੱਤੀਆਂ ਜਾਣ।
ਉਨ੍ਹਾਂ ਵੱਲੋਂ ਪੰਜਾਬ ਸਰਕਾਰ ‘ਤੇ ਉਨ੍ਹਾਂ ਨਾਲ ਵਿਰਤਕੇ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਹਰ ਸਮਾਗਮ ਵਾਲੀ ਥਾਂ ‘ਤੇ ਅੰਗਹੀਣ ਲੋਕਾਂ ਦੇ ਲਈ ਵੀ ਸਪੈਸ਼ਲ ਸੀਟਾਂ ਰੱਖੀਆਂ ਜਾਂਦੀਆਂ ਹਨ, ਪਰ ਪੰਜਾਬ ਸਰਕਾਰ ਦੇ ਸਮਾਗਮਾਂ ਵਿੱਚ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਐਂਟਰੀ ਤੱਕ ਨਹੀਂ ਕਰਨ ਦਿੱਤੀ ਜਾਂਦੀ।
ਇਸ ਮੌਕੇ ਇਸ ਆਗੂ ਨੇ ਪਿੰਡਾਂ ਦੇ ਸਰਪੰਚਾਂ ਤੇ ਪੰਜਾਬ ਦੇ ਸਾਰੇ ਵਿਧਾਇਕਾਂ ‘ਤੇ ਇਲਾਜ ਲਗਾਏ ਹਨ। ਕਿ ਮਨਰੇਗਾ ਵਿੱਚ ਜੋ ਅੰਗਹੀਣ ਦੀ ਇੱਕ ਪੋਸਟ ਹੁੰਦੀ ਹੈ। ਉਸ ‘ਤੇ ਸਰਪੰਚ ਤੇ ਵਿਧਾਇਕ ਦੀ ਮਿਲੀ ਭੁਗਤ ਨਾਲ ਆਪਣੇ ਚਿਹਤਿਆ ਨੂੰ ਲਗਾਇਆ ਜਾਦਾ ਹੈ।
ਇਸ ਮੌਕੇ ਇਨ੍ਹਾਂ ਅੰਗਹੀਣ ਜਥੇਬੰਦੀਆਂ ਦੇ ਸਾਰੇ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ (Government of Punjab) ਉਨ੍ਹਾਂ ਨੂੰ ਬਿਨ੍ਹਾਂ ਵਿਆਜ਼ ਤੋਂ ਕਰਜ਼ ਦੇਵੇ ਤਾਂ ਜੋ ਉਹ ਆਪਣਾ ਕੋਈ ਕੰਮ-ਕਾਰ ਖੋਲ ਸਕਣ। ਅਤੇ ਆਪਣੀ ਰੋਜ਼ੀ-ਰੋਟੀ ਚਲਾ ਸਕਣ।
ਇਸ ਮੌਕੇ ਅੰਗਹੀਣ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ, ਤਾਂ ਉਹ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।
ਇਹ ਵੀ ਪੜ੍ਹੋ: ਕਾਨੂੰਨ ਪਾਸ ਹੋਣ ਸਮੇਂ ਅਕਾਲੀ ਦਲ 'ਤੇ ਭਾਜਪਾ ਦਾ ਸੀ ਗੱਠਜੋੜ: ਡੱਲੇਵਾਲ