ਹੁਸ਼ਿਆਰਪੁਰ: ਗੜ੍ਹਦੀਵਾਲਾ ਦੇ ਕਸਬਾ ਫਤੇਪੁਰ ਦੇ ਹਾਰਵਰਡ ਇੰਟਰ ਨੈਸ਼ਨਲ ਸਕੂਲ ਦੀ ਬੱਸ (Garhdiwala school bus accident) ਹਾਦਸੇ ਦਾ ਸ਼ਿਕਾਰ ਹੋ ਗਈ। ਖੁਸ਼ਕਿਸਮਤੀ ਨਾਲ ਸਕੂਲ ਦੇ ਬੱਚੇ ਵਾਲ-ਵਾਲ ਬਚ ਗਏ। ਜਦਕਿ ਹਾਦਸੇ ਦਾ ਕਾਰਨ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। ਬੱਸ 'ਚ 30 ਬੱਚੇ ਸਵਾਰ ਸਨ, ਜਿਨ੍ਹਾਂ 'ਚੋਂ ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਨ੍ਹਾਂ ਬੱਚਿਆਂ ਨੂੰ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਹ ਖ਼ਬਰ ਆਈ ਹੈ ਕਿ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨਜ਼ਦੀਕੀ ਪਿੰਡ ਫਤੇਹਪੁਰ ਦੀਆਂ ਨੇ ਜਿੱਥੇ ਅੱਜ ਸਵੇਰੇ ਹਾਰਵਰਡ ਇੰਟਰ ਨੈਸ਼ਨਲ ਸਕੂਲ ਦੀ ਬੱਸ ਖੇਤਾਂ ਵਿੱਚ ਜਾ ਪਲਟੀ। ਇਸ ਹਾਦਸੇ ਵਿੱਚ 2 ਕੁ ਵਿਦਿਆਰਥੀਆਂ ਦੇ ਮਾਮੂਲੀ ਸੱਟਾਂ ਲੱਗੀਆਂ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 25 ਦੇ ਕਰੀਬ ਵਿਦਿਆਰਥੀ ਸਵਾਰ ਸਨ ਤੇ ਹਾਰਵਰਡ ਇੰਟਰ ਨੈਸ਼ਨਲ ਸਕੂਲ ਦੀ ਬੱਸ ਦੱਸੀ ਜਾ ਰਹੀ ਹੈ। ਹਾਲਾਂਕਿ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਇਕੱਤਰ ਹੋ ਗਏ। ਉਨ੍ਹਾਂ ਵਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੜ੍ਹਦੀਵਾਲਾ ਦੇ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਪਹੁੰਚ ਗਏ, ਜਿਨ੍ਹਾਂ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲਗਾਤਾਰ ਸਕੂਲ ਬੱਸ ਦੁਰਘਟਨਾਵਾਂ ਦੇ ਮਾਮਲੇ ਵਾਪਰ ਕਰ ਚੁੱਕੇ ਹਨ। ਪਰ, ਇਸ ਤੋਂ ਜਾਪਦਾ ਹੈ ਕਿ ਪ੍ਰਸ਼ਾਸਨ ਵਲੋਂ ਕੋਈ ਸਖ਼ਤੀ ਨਹੀਂ ਦਿਖਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਹਰੀਕੇ ਪੱਤਣ ਪੁਲ ਨੂੰ ਜਾਮ ਕਰਨ ਦਾ ਮਾਮਲਾ, ਸੁਖਬੀਰ ਬਾਦਲ ਜ਼ੀਰਾ ਅਦਾਲਤ ਵਿੱਚ ਹੋਏ ਪੇਸ਼