ਬਰਨਾਲਾ: ਬੀਤੇ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉਡਮੁੜ ਵਿੱਚ ਗਊਆਂ ਦੀ ਹੱਤਿਆ ਕਰਨ ਦੀ ਘਟਨਾ (cow slaughter in Hoshiarpur) ਕਾਰਨ ਹਿੰਦੂ ਭਾਈਚਾਰੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਘਟਨਾ ਨੂੰ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈਕੇ ਹਿੰਦੂ ਭਾਈਚਾਰੇ ਵੱਲੋਂ ਅਤੇ ਵੱਖ ਵੱਖ ਹਿੰਦੂ ਸੰਗਠਨਾਂ ਵੱਲੋਂ ਸੂਬੇ ਵਿੱਚ ਵੱਖ ਵੱਖ ਥਾਵਾਂ ਉੱਪਰ ਰੋਸ ਮਾਰਚ ਕੀਤੇ ਜਾ ਰਹੇ ਹਨ। ਬਰਨਾਲਾ ਵਿਖੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਗਊ ਭਗਤਾਂ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਗੋਵੰਸ਼ ਦੀ ਆਤਮਿਕ ਸ਼ਾਂਤੀ ਲਈ ਹਿੰਦੂ ਵਿਸ਼ਵ ਪਰਿਸ਼ਦ, ਬਜਰੰਗ ਦਲ ਅਤੇ ਹਿੰਦੂ ਸਮਾਜ ਅਤੇ ਬਰਨਾਲਾ ਵਾਸੀਆਂ ਦੁਆਰਾ ਬਰਨਾਲਾ ਦੀ ਪ੍ਰਾਚੀਨ ਗਊਸ਼ਾਲਾ ਵਿੱਚ ਇੱਕ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਗੋਵੰਸ਼ ਦੀ ਪੂਜਾ ਵੀ ਕੀਤੀ ਗਈ। ਇਸ ਮੌਕੇ ਗਊ ਭਗਤਾਂ ਨੇ ਰੋਸ ਜਤਾਉਂਦੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਬੇਅਦਬੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਤਾਕਤਾਂ ਦੇ ਵੱਲੋਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੋਸ ਜਤਾ ਰਹੇ ਲੋਕਾਂ ਨੇ ਕਿਹਾ ਕਿ ਇਸ ਤਰੀਕੇ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਇਸ ਮੌਕੇ ਉੁਨ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੀ ਮੰਗ ਕੀਤੀ ਗਈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਖਿਲਾਫ ਕਾਰਵਾਈ ਕਰ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ।
ਇਹ ਵੀ ਪੜ੍ਹੋ: ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਭੁੰਨਿਆ ਕਬੱਡੀ ਖਿਡਾਰੀ