ਹੁਸ਼ਿਆਰਪੁਰ: ਆਪ ਵਰਕਰਾਂ ਵੱਲੋਂ ਮਿਨੀ ਸਕੱਤਰੇਤ ਬਾਹਰ ਸਕਾਲਰਸ਼ਿਪ ਘੁਟਾਲੇ (Scholarship Scam) ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਭੁੱਖ ਹੜਤਾਲ (Hunger Strike) ਸ਼ੁਰੂ ਕੀਤੀ।ਇਸ ਮੌਕੇ ਆਪ ਆਗੂ ਦਲੀਪ ਓਹਰੀ ਨੇ ਦੱਸਿਆ ਹੈ ਕਿ ਕਾਂਗਰਸ ਸਰਕਾਰ ਘੁਟਾਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ।ਉਨ੍ਹਾਂ ਨੇ ਕਿਹਾ ਹੈ ਕਿ ਵਿਦਿਆਰਥੀਆਂ ਨਾਲ ਧੋਖਾ ਹੋਇਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਸਕਾਲਰਸ਼ਿਪ ਘੁਟਾਲਾ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕਰਨਾ ਚਾਹੀਦਾ ਹੈ।
ਸੱਤ ਦਿਨ ਤੱਕ ਹੜਤਾਲ ਜਾਰੀ
ਆਪ ਆਗੂ ਦਾ ਕਹਿਣਾ ਹੈ ਕਿ ਭੁੱਖ ਹੜਤਾਲ (Hunger Strike) ਸੱਤ ਦਿਨ ਤੱਕ ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕਾਲਰਸ਼ਿਪ ਵਿਦਿਆਰਥੀਆਂ ਦੇ ਖਾਤਿਆਂ ਵਿਚ ਪਾਈ ਜਾਵੇ ਅਤੇ ਉਨ੍ਹਾਂ ਨੇ ਐਸਸੀ ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ
ਜ਼ਿਕਰਯੋਗ ਹੈ ਕਿ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਭਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਆਪ ਵਰਕਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਉਨ੍ਹਾਂ ਦੇ ਖਾਤਿਆਂ ਵਿਚ ਪਾਉਣੀ ਚਾਹੀਦੀ ਹੈ।
ਇਹ ਵੀ ਪੜੋ:ਫ਼ਤਿਹ ਕਿੱਟ ਘੁਟਾਲਾ: ਅਕਾਲੀ ਬਸਪਾ ਪ੍ਰਦਰਸ਼ਨ, ਸੁਖਬੀਰ ਬਾਦਲ ਹਿਰਾਸਤ 'ਚ