ਹੁਸ਼ਿਆਰਪੁਰ: ਹੁਸ਼ਿਆਰਪੁਰ ਪੁਲਿਸ ਲਾਈਨ ਗਰਾਊਂਡ ਵਿੱਚ ਮਨਾਏ ਜਾ ਰਹੇ 72ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਪੁਲਿਸ ਲਾਈਨ ਗਰਾਊਂਡ ਵਿੱਚ ਪਹੁੰਚੇ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਕੋਵੀਡ-19 ਤੋਂ ਬਚਾਅ ਲਈ ਸਰਕਾਰੀ ਅਤੇ ਸਿਹਤ ਵਿਭਾਗ ਦੀਆਂ ਪਾਲਣਾ ਕਰਦੇ ਹੋਏ ਅਸੀਂ ਦਿਹਾੜੇ 'ਤੇ ਸੁਰੱਖਿਆ ਅਤੇ ਹੋਰ ਲੋੜੀਂਦੇ ਇੰਤਜ਼ਾਮ ਮੁੰਕਮਲ ਕਰ ਲਏ ਹਨ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਸ਼ਹਿਰ ਵਿਚਾਲੇ ਅਤੇ ਗਣਤੰਤਰ ਦਿਵਸ ਦੀ ਪੁਲਿਸ ਪਰੇਡ ਨੂੰ ਲੈ ਕੇ ਹਰ ਪੁਖਤਾ ਇੰਤਜ਼ਾਮ ਕੀਤੇ ਗਏ ਹਨ।