ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਜੀਓਜੀ (Guardians of Governance termination) ਦੀਆਂ ਸੇਵਾਵਾਂ ਬੰਦ ਕਰਨ ਦੇ ਵਿਰੋਧ ਦੇ ਵਿੱਚ ਜੀਓਜੀ ਵਲੋਂ ਗੜ੍ਹਸ਼ੰਕਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਜੀ.ਓ.ਜੀ. ਵੱਲੋਂ ਸ਼ਹਿਰ ਦੇ ਬੱਸ ਅੱਡੇ ਵਿਖੇ ਸ਼ਹੀਦ ਭਗਤ ਸਿੰਘ ਸਮਾਰਕ ਤੋਂ ਸ਼ਹਿਰ ਦੇ ਬੰਗਾ ਚੌਂਕ ਤੱਕ ਰੋਸ ਮਾਰਚ ਕਰਨ ਉਪਰੰਤ ਬੰਗਾ ਚੌਂਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜੀ.ਓ.ਜੀ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸਰਕਾਰ ਦੀਆਂ ਸੇਵਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਲਈ ਸਾਬਕਾ ਫੌਜੀਆਂ ਨੂੰ ਲੈ ਕੇ ਜੀ.ਓ.ਜੀ. (Guardians of Governance termination) ਸੇਵਾਵਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੀਓਜੀ ਵੱਲੋਂ ਅਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਵਿਚ ਡਿਵੈਲਪਮੈਂਟ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਉਨ੍ਹਾਂ ਵੱਲੋਂ ਇਮਾਨਦਾਰੀ ਦੇ ਨਾਲ ਕੰਮ ਕੀਤਾ ਜਾ ਰਿਹਾ ਸੀ।
ਪਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੀਓਜੀ ਵੱਲੋਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਇਹ ਸਰਕਾਰ ਲੋਕ ਵਿਰੋਧੀ ਹੈ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿ ਜੇਕਰ ਜੀਓਜੀ ਦੀ ਸੇਵਾਵਾਂ ਜਲਦ ਚਾਲੂ ਨਾ ਕੀਤਾ ਗਿਆ ਤਾਂ ਵੱਡੀ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬਠਿੰਡਾ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ