ਹੁਸ਼ਿਆਰਪੁਰ: ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹੇ ਦੇ ਪਿੰਡ ਪਿੰਡ ਨੌਨੀਤਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਚੋਰਾਂ ਨੇ ਘਰ ਵਿੱਚ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਿਕ ਚੋਰਾਂ ਨੇ ਘਰ ਅੰਦਰ ਮੌਜੂਦ ਔਰਤਾਂ ਨੂੰ ਬੰਧਕ ਬਣਾਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਘਰ ਉਨ੍ਹਾਂ ਦੀ ਨੂੰਹ ਸੀ। ਇਸ ਦੌਰਾਨ ਤਿੰਨ ਨੌਜਵਾਨ ਘਰ ਅੰਦਰ ਦਾਖਲ ਗਏ, ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਿਸ ਤੋਂ ਬਾਅਦ ਚੋਰ 20 ਹਜ਼ਾਰ ਦੀ ਨਗਦੀ ਤੇ ਸਾਰੇ ਗਹਿਣੇ ਲੈਕੇ ਫਰਾਰ ਹੋ ਗਏ। ਗੁਰਮੀਤ ਕੌਰ ਮੁਤਾਬਿਕ ਕਰੀਬ ਇੱਕ ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਆਲਾ ਅਧਿਕਾਰੀ ਮੌਕੇ ‘ਤੇ ਪੁਲਿਸ ਫੋਰਸ ਅਤੇ ਡਾਗ ਸਕੁਐਡ ਦੀ ਟੀਮ ਨਾਲ ਪਹੁੰਚ ਗਏ, ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਪ੍ਰੇਮ ਸਿੰਘ ਨੇ ਦੱਸਿਆ, ਕਿ ਘਰ ਦੇ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਨ ਦਾ ਵਾਅਦਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ, ਕਿ ਇਸ ਵਾਰਦਾਤ ਪਿੱਛੇ ਕੁਝ ਨਸ਼ੇੜੀ ਬੰਦਿਆ ਦੀ ਹਰਕਤ ਹੋਣ ਦਾ ਖਾਦਸਾ ਹੈ।
ਇਹ ਵੀ ਪੜ੍ਹੋ:Jalandhar:ਐਕਟਿਵਾ ਲੈਕੇ ਫਰਾਰ ਹੋਏ ਚੋਰ ਦੀਆਂ ਤਸਵੀਰਾਂ ਸੀਸੀਟੀਵੀ ‘ਚ ਕੈਦ