ETV Bharat / state

ਵਕੀਲ ਸਮੇਤ ਅੰਮ੍ਰਿਤਪਾਲ ਦੇ ਤਿੰਨ ਹੋਰ ਸਾਥੀ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਅਸਲਾ ਬਰਾਮਦ - ਪਿੰਡ ਰਾਜਪੁਰ ਭਾਈਆਂ ਦੇ ਦੋ ਸਕੇ ਭਰਾ

ਹੁਸ਼ਿਆਰਪੁਰ ਵਿੱਚ ਪੁਲਿਸ ਨੇ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਤਿੰਨ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇੱਕ ਵਕੀਲ ਵੀ ਸ਼ਾਮਿਲ ਹੈ। ਮੁਲਜ਼ਮਾਂ ਕੋਲੋਂ 2 ਪਿਸਤੌਲ ਵੀ ਬਰਾਮਦ ਹੋਏ ਹਨ।

Hoshiarpur police arrested three more associates of Amritpal Singh
ਅੰਮ੍ਰਿਤਪਾਲ ਸਿੰਘ ਦੇ ਤਿੰਨ ਹੋਰ ਸਾਥੀ ਗ੍ਰਿਫ਼ਤਾਰ, ਗ੍ਰਿਫ਼ਤਾਰ ਕੀਤੇ ਮੁਲਜ਼ਮਾਂ 'ਚ ਇੱਕ ਵਕੀਲ ਵੀ ਸ਼ਾਮਿਲ, ਮੁਲਜ਼ਮਾਂ ਕੋਲੋਂ ਅਸਲਾ ਵੀ ਹੋਇਆ ਬਰਾਮਦ
author img

By

Published : Apr 15, 2023, 11:45 AM IST

ਹੁਸ਼ਿਆਰਪੁਰ: 18 ਮਾਰਚ ਤੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਪੈੜ ਨੱਪਦੇ ਹੋਏ ਇੱਕ ਵਕੀਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਤੋਂ ਪੁਲਿਸ ਨੇ 2 ਪਿਸਟਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਜਿਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਉਨ੍ਹਾਂ ਵਿੱਚੋ 2 ਮੁਲਜ਼ਮ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਵਕੀਲ ਰਾਜਦੀਪ ਸਿੰਘ ਜੋ ਕਿ ਹੁਸ਼ਿਆਰਪੁਰ ਦੇ ਬਾਬਕ ਪਿੰਡ ਦਾ ਰਹਿਣ ਵਾਲਾ ਹੈ ਅਤੇ ਦੂਸਰਾ ਵਿਅਕਤੀ ਉਂਕਾਰ ਨਾਥ ਸਿੰਘ ਜੋ ਕਿ ਜਲੰਧਰ ਪਿੰਡ ਟੁੱਟ ਕਲਾ ਨਾਲ ਸਬੰਧਿਤ ਹੈ ਅਤੇ ਤੀਜਾ ਸਰਬਜੀਤ ਸਿੰਘ ਜੋ ਕਿ ਨਕੋਦਰ ਇਲਾਕੇ ਦਾ ਦੱਸਿਆ ਜਾ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਦੀ ਰਿਹਾਇਸ਼ ਦਾ ਪ੍ਰਬੰਧ: ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਕੈਨੇਡਾ ਤੋਂ ਕਿਸੇ ਐੱਨ.ਆਰ.ਆਈ ਨੇ 90 ਹਜ਼ਾਰ ਰੁਪਏ ਦੀ ਰਕਮ ਭੇਜੀ ਸੀ ਜੋ ਕਿ ਇਨ੍ਹਾਂ ਲੋਕਾਂ ਨੇ ਅੱਗੇ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਾਏ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਹੀ ਕੁਝ ਸਮੇਂ ਲਈ ਅੰਮ੍ਰਿਤਪਾਲ ਸਿੰਘ ਦੀ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਸੀ। ਪਤਾ ਲੱਗਾ ਹੈ ਕਿ ਇਹਨਾਂ ਵਿਅਕਤੀਆਂ ਕੋਲੋਂ ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਜਾਣਕਾਰੀ ਹਾਸਲ ਹੋਈ ਹੈ। ਗ੍ਰਿਫ਼ਤਾਰ ਵਿਅਕਤੀਆਂ ਨੂੰ ਬੀਤੀ ਰਾਤ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਉਨ੍ਹਾਂ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ। ਪੁਲਿਸ ਨੇ ਬੀਤੀ ਰਾਤ ਕੁਝ ਹੋਰ ਮੁਲਜ਼ਮਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਦੀ ਪੁੱਛਗਿੱਛ ਜਾਰੀ ਹੈ।

ਦੱਸ ਦਈਏ ਬੀਤੇ ਦਿਨੀਂ ਪੁਲਿਸ ਨੇ ਹੁਸ਼ਿਆਰਪੁਰ ਵਿੱਚ ਹੀ ਐਕਸ਼ਨ ਕਰਦਿਆਂ ਨਾਲ ਲਗਦੇ ਪਿੰਡ ਰਾਜਪੁਰ ਭਾਈਆਂ ਦੇ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਸੀ। । ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 28 ਮਾਰਚ ਨੂੰ ਪਿੰਡ ਮਰਨਾਈਆਂ ਤੋਂ ਜਦ ਅੰਮ੍ਰਿਤਪਾਲ ਸਿੰਘ ਫਰਾਰ ਹੋਇਆ ਸੀ ਤਾਂ ਉਹ ਇਨ੍ਹਾਂ ਦੋਹਾਂ ਭਰਾਵਾਂ ਨੂੰ ਉਸ ਰਾਤ ਮਿਲਿਆ ਸੀ। ਅੰਮ੍ਰਿਤਪਾਲ ਸਿੰਘ ਫਰਾਰ ਹੋਇਆ ਤਾਂ ਰਾਤ ਨੂੰ ਉਹ ਖੇਤਾਂ ਵਿੱਚੋਂ ਦੀ ਹੁੰਦਾ ਹੋਇਆ ਪਿੰਡ ਰਾਜਪੁਰਾ ਭਾਈਆਂ ਜਾ ਪੁੱਜਾ ਤਾਂ ਉਸ ਨੂੰ ਨਾਲ ਲੱਗਦੀ ਇੱਕ ਖੱਡ ਵਿੱਚ ਟਰੈਕਟਰ ਦੀ ਆਵਾਜ਼ ਸੁਣਾਈਂ ਦਿੱਤੀ ਤਾਂ ਉਹ ਆਵਾਜ਼ ਸੁਣ ਕੇ ਜਦ ਉੱਥੇ ਪੁੱਜਾ ਤਾਂ ਉਸ ਨੂੰ ਖੱਡ ਵਿੱਚ ਇਹ ਦੋਵੇਂ ਸਕੇ ਭਰਾ ਰੇਤ ਦੀ ਟਰਾਲੀ ਭਰਦੇ ਮਿਲ ਗਏ ਅਤੇ ਅੰਮ੍ਰਿਤਪਾਲ ਸਿੰਘ ਨੇ ਇਨ੍ਹਾਂ ਨੂੰ ਭੁੱਖ ਲੱਗੀ ਹੋਣ ਦੀ ਗੱਲ ਕਹੀ, ਜਿਸ ਉੱਤੇ ਇਹ ਦੋਵੇਂ ਭਰਾ ਅਮ੍ਰਿਤਪਾਲ ਸਿੰਘ ਨੂੰ ਆਪਣੇ ਨਾਲ ਘਰ ਲੈ ਗਏ। ਜਿੱਥੇ ਇਨ੍ਹਾਂ ਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਖਾਣਾ ਖਿਲਾਇਆ ‘ਤੇ ਕੱਪੜੇ ਵੀ ਬਦਲਣ ਨੂੰ ਦਿੱਤੇ।

ਇਹ ਵੀ ਪੜ੍ਹੋ: ਨਾਪਾਕ ਡਰੋਨ ਦੀ ਸਰਹੱਦ 'ਤੇ ਮੁੜ ਦਸਤਕ, ਸਰਚ ਦੌਰਾਨ ਮਿਲੀ ਕਰੋੜਾਂ ਦੀ ਹੈਰੋਇਨ

ETV Bharat Logo

Copyright © 2024 Ushodaya Enterprises Pvt. Ltd., All Rights Reserved.