ਹੁਸ਼ਿਆਰਪੁਰ: ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਭਖਦਾ ਜਾ ਰਿਹਾ ਹੈ। ਨਵੀਂ ਬਣੀ ਸਰਕਾਰ ਉੱਪਰ ਨਾਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਕਰਨ ਨੂੰ ਲੈਕੇ ਸਵਾਲ ਖੜ੍ਹੇ ਹੋ ਰਹੇ ਹਨ। ਹੁਸ਼ਿਆਰਪੁਰ ਵਿਖੇ ਨਾਜਾਇਜ਼ ਮਾਈਨਿੰਗ ਖਿਲਾਫ਼ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ 'ਤੇ ਛਾਪਾ ਮਾਰਿਆ ਗਿਆ ਹੈ। ਇਸ ਛਾਪੇਮਾਰੀ ਦੌਰਾਨ 1.50 ਕਰੋੜ ਤੋਂ ਜ਼ਿਆਦਾ ਦੀ ਰਾਸ਼ੀ ਬਰਾਮਦ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਅੱਜ ਬਾਅਦ ਦੁਪਹਿਰ ਪੁਲਿਸ ਨੇ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਸਥਿਤ ਇੱਕ ਇਮਾਰਤ 'ਚ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਕਰਨ ਦੇ ਇਲਜ਼ਾਮ ਹੇਠ ਕਰੀਬ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਲੋਕਾਂ ਕੋਲੋਂ 1.50 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਬਰਾਮਦ ਕੀਤੀ ਹੈ। ਮੌਕੇ 'ਤੇ ਪੁਲਿਸ ਨੇ ਵੱਡੀ ਮਾਤਰਾ 'ਚ ਰਿਕਾਰਡ ਵੀ ਜਬਤ ਕੀਤਾ ਹੈ।
ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਚੱਲ ਰਹੀ ਹੈ ਅਤੇ ਜਾਂਚ ਤੋਂ ਬਾਅਦ ਪੂਰੀ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਨਵੇਂ ਮੰਤਰੀਆਂ ਨੂੰ ਅਲਾਟ ਕੀਤੀਆਂ ਸਰਕਾਰੀ ਰਿਹਾਇਸ਼ਾਂ