ਹੁਸ਼ਿਆਰਪੁਰ : ਸਫ਼ਾਈ ਮਜ਼ਦੂਰ ਯੂਨੀਅਨ ਹੁਸ਼ਿਆਰਪੁਰ ਵੱਲੋਂ ਚੱਲ ਰਹੀ ਬੀਤੇ ਤਿੰਨ ਦਿਨ ਦੀ ਹੜਤਾਲ ਅੱਜ ਸਮਾਪਤ ਹੋ ਗਈ ਹੈ।
ਯੂਨੀਅਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਵੱਲੋਂ ਲੋਕਲ ਪੱਧਰ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਪੰਜਾਬ ਪੱਧਰ ਦੀਆਂ ਮੰਗਾਂ ਮੰਨਣ ਦਾ ਵੀ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਨਾਲ ਸਲਾਹ ਮਸ਼ਵਰਾ ਕਰਕੇ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਫ਼ਾਈ ਮਜ਼ਦੂਰ ਯੂਨੀਅਨ ਦੇ ਵਰਕਰਾਂ ਵੱਲੋਂ ਤਿੰਨ ਦਿਨਾਂ ਤੋਂ ਹੜਤਾਲ ਕੀਤੀ ਗਈ ਸੀ ਜਿਸ ਦੀ ਅੱਜ ਸਮਾਪਤੀ ਕਰ ਦਿੱਤੀ ਗਈ ਹੈ। ਸਮਾਪਤੀ ਤੋਂ ਪਹਿਲਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਆਪਣੀਆਂ ਮੰਗਾਂ ਪ੍ਰਤੀ ਨਾਅਰੇਬਾਜ਼ੀ ਕੀਤੀ ਗਈ।
ਸਫ਼ਾਈ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਨ, ਨਗਰ ਨਿਗਮ ਬਣਨ ਤੋਂ ਬਾਅਦ 450 ਮੁਲਾਜ਼ਮ, ਸਫਾਈ ਕਰਮਚਾਰੀ ਹੋਰ ਭਰਤੀ ਕੀਤੇ ਜਾਣ, ਕੰਮ ਕਰਨ ਵਾਲੇ ਮੁਲਾਜ਼ਮ ਪੱਕੇ ਕੀਤੇ ਜਾਣ।
ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕੁਲਵੰਤ ਸਿੰਘ ਸੈਣੀ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਧਰਨਾ ਬੀਤੇ ਦਿਨਾਂ ਵਿੱਚ ਫਿਰ ਦੁਆਰਾ ਦਿੱਤਾ ਜਾਵੇਗਾ ਤੇ ਧਰਨਾ ਕੱਲੇ ਸ਼ੇਰਪੁਰ ਲੈਵਲ ਤੇ ਹੀ ਨਹੀਂ ਪੰਜਾਬ ਲੈਵਲ ਤੇ ਸਾਰੀਆਂ ਯੂਨੀਅਨਾਂ ਨੂੰ ਭਰੋਸੇ ਵਿੱਚ ਲੈ ਕੇ ਦਿੱਤਾ ਜਾਵੇਗਾ।