ਹੁਸ਼ਿਆਰਪੁਰ: ਸੂਬੇ 'ਚ ਗੈਰ ਕਾਨੂੰਨੀ ਮਾਈਨਿੰਗ(Illegal mining) ਨੂੰ ਲੈਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਠੱਲ ਪਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਬਾਵਜੂਦ ਇਸਦੇ ਗੈਰ ਕਾਨੂੰਨੀ ਮਾਈਨਿੰਗ ਧੜੱਲੇ ਨਾਲ ਚੱਲ ਰਹੀ ਹੈ। ਜਿਸ ਕਾਰਨ ਪ੍ਰਸ਼ਾਸਨਿਕ ਅਧਿਕਾਰੀ ਵੀ ਕੁੰਭਕਰਨੀ ਨੀਂਦ ਚੁੱਤੇ ਜਾਪਦੇ ਹਨ।
ਇਸ ਸਬੰਧੀ ਪਿੰਡ ਚੱਕਵਾਲ ਦੇ ਸਰਪੰਚ ਦਾ ਕਹਿਣਾ ਕਿ ਬਿਆਸ ਦਰਿਆ 'ਤੇ ਉਨ੍ਹਾਂ ਦੇ ਪਿੰਡ ਨਜ਼ਦੀਕ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਉਹ ਕਈ ਵਾਰ ਸ਼ਿਕਾਇਤ ਦਰਜ ਕਰਵਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਬਾਵਜੂਦ ਇਸ ਦੇ ਪ੍ਰਸ਼ਾਸਨ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਕਿ ਇਸ ਮਾਈਨਿੰਗ ਨੂੰ ਲੈਕੇ ਉਹ ਉੱਚ ਅਧਿਕਾਰੀਆਂ ਨੂੰ ਵੀ ਕਈ ਵਾਰ ਲਿਖ ਚੁੱਕੇ ਹਨ।
ਇਸ ਸਬੰਧੀ ਆਪ ਆਗੂ ਵਲੋਂ ਵੀ ਪ੍ਰਸ਼ਾਸਨ ਅਤੇ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਮੁਕੇਰੀਆਂ ਅਧੀਨ ਪੈਂਦੇ ਪਿੰਡ ਚੱਕਵਾਲ 'ਚ ਧੜੱਲੇ ਨਾਲ ਗੈਰ ਕਨੂੰਨੀ ਮਾਈਨਿੰਗ ਚੱਲ ਰਹੀ ਹੈ। ਜਿਸ 'ਤੇ ਸਰਕਾਰ ਜਾਂ ਪ੍ਰਸ਼ਾਸਨ ਵਲੋਂ ਰੋਕ ਨਹੀਂ ਲਗਾਈ ਗਈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਕਿ ਇਸ ਮਸਲੇ 'ਤੇ ਧਿਆਨ ਦੇ ਕੇ ਮਾਈਨਿੰਗ ਨੂੰ ਰੋਕਣਾ ਚਾਹੀਦਾ ਹੈ।
ਇਹ ਵੀ ਪੜ੍ਹੋ:Liquor Home Delivery: ਦਿੱਲੀ ਦੇਸ਼ ਦਾ ਪਹਿਲਾਂ ਸ਼ਹਿਰ ਜਿੱਥੇ ਘਰ ਬੈਠੇ ਮਿਲੇਗੀ ਸ਼ਰਾਬ