ਹੁਸ਼ਿਆਰਪੁਰ: ਹੁਸ਼ਿਆਰਪੁਰ: ਸਿਵਲ ਹਸਪਤਾਲ ਦੇ ਗੰਦੇ ਪਾਣੀ ਦੇ ਨਿਕਾਸ ਦੀ ਖ਼ਬਰ ਈਟੀਵੀ ਭਾਰਤ ਨੇ ਨਸ਼ਰ ਕੀਤੀ ਸੀ ਜਿਸ ਦਾ ਅਸਰ ਹੋਇਆ ਹੈ। ਜਿਥੇ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਅੱਗੇ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕਰਵਾਉਣ ਦੇ ਲਈ ਨਗਰ ਕੌਂਸਲ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ।
ਇਸ ਮੌਕੇ ਨਗਰ ਕੌਂਸਲ ਗੜ੍ਹਸ਼ੰਕਰ ਦੇ ਸੈਂਟਰੀ ਇੰਚਾਰਜ ਪਵਨ ਕੁਮਾਰ ਵਲੋਂ ਐਸਐੱਮਓ ਗੜ੍ਹਸ਼ੰਕਰ ਰਮਨ ਕੁਮਾਰ ਦੀ ਅਗੁਵਾਈ ਦੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਪਵਨ ਕੁਮਾਰ ਸੈਂਟਰੀ ਇੰਚਾਰਜ ਨੇ ਦੱਸਿਆ ਕਿ ਸ਼ਹਿਰ ਗੜ੍ਹਸ਼ੰਕਰ ਦੇ ਵਿੱਚ ਨਗਰ ਕੌਂਸਲ ਵੱਲੋਂ ਸਫਾਈ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਜਾਂਦੇ ਹਨ।
ਬੀਤੇ ਦਿਨੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਸਿਵਿਲ ਹਸਪਤਾਲ ਗੜ੍ਹਸ਼ੰਕਰ ਦੇ ਗੇਟ ਕੋਲ ਪਾਣੀ ਦੀ ਨਿਕਾਸੀ ਨਾਂ ਹੋਣ ਕਾਰਨ ਬਿਮਾਰੀਆਂ ਲੱਗਣ ਦਾ ਖਦਸ਼ਾ ਸੀ। ਜਿਸਨੂੰ ਲੈਕੇ ਪਾਣੀ ਦੀ ਨਿਕਾਸੀ ਲਈ ਨਾਲੇ ਵਿੱਚ ਸਲੈਬ ਨੂੰ ਹਟਾਇਆ ਜਾ ਰਿਹਾ ਹੈ ਤਾਕਿ ਗੰਦੇ ਪਾਣੀ ਦਾ ਨਿਕਾਸ ਹੋ ਸਕੇ।
ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਮੇਨ ਗੇਟ ਦੇ ਅੱਗੇ ਗੰਦੇ ਪਾਣੀ ਦੀ ਨਿਕਾਸੀ ਨਾਂ ਹੋਣਾਂ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਸਿਵਿਲ ਹਸਪਤਾਲ ਗੜ੍ਹਸ਼ੰਕਰ ਦੇ SMO ਰਮਨ ਕੁਮਾਰ ਨੇ ਈਟੀਵੀ ਭਾਰਤ ਨਾਲ ਗੱਲ ਕਰਦਿਆਂ ਨਗਰ ਕੌਂਸਲ ਗੜ੍ਹਸ਼ੰਕਰ ਦੇ ਅਧਿਕਾਰੀਆਂ 'ਤੇ ਆਰੋਪ ਲਗਾਇਆ ਸੀ ਕਿ ਉਨ੍ਹਾਂ ਵੱਲੋਂ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਕਈ ਵਾਰ ਲਿਖਕੇ ਭੇਜ ਚੁੱਕੇ ਹਾਂ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ।
SMO ਸਿਵਲ ਹਸਪਤਾਲ ਗੜ੍ਹਸ਼ੰਕਰ ਰਮਨ ਕੁਮਾਰ ਨੇ ਕਿਹਾ ਸੀ ਕਿ ਸਿਵਲ ਹਸਪਤਾਲ ਦੀ ਦੀਵਾਰ ਕਿਸੇ ਵੀ ਟਾਈਮ ਡਿੱਗ ਸਕਦੀ ਹੈ ਅਤੇ ਗੰਦੇ ਪਾਣੀ ਦੇ ਜਮਾਂ ਹੋਣ ਦੇ ਨਾਲ ਬਿਮਾਰੀਆਂ ਵੀ ਲੱਗ ਸਕਦੀਆਂ ਹਨ। ਉਧਰ ਦੂਜੇ ਪਾਸੇ ਨਗਰ ਕੌਂਸਲ ਦੇ ਅਧਿਕਾਰੀ ਮੀਡੀਆ ਦੇ ਕੈਮਰੇ ਮੂਹਰੇ ਬੋਲਣ ਨੂੰ ਤਿਆਰ ਨਹੀਂ ਸੀ ਪਰ ਖ਼ਬਰ ਲਗਾਉਣ ਤੋਂ ਬਾਅਦ ਉਨ੍ਹਾਂ ਨੇ ਗੰਦੇ ਪਾਣੀ ਦੀ ਨਿਕਾਸੀ ਲਈ ਕੰਮ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ:- ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾਂ ਹੋਣ ਕਾਰਨ ਬਿਮਾਰੀਆਂ ਲੱਗਣ ਦਾ ਬਣਿਆ ਡਰ