ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਇਸ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਪੰਜਾਬ 'ਚ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਭਾਜਪਾ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਸੌਂਪਣ ਦੀ ਕੋਸ਼ਿਸ਼ 'ਚ
ਇਸ ਦੇ ਤਹਿਤ ਹੁਸ਼ਿਆਰਪੁਰ 'ਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂ ਦੇ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂ ਦਾ ਕਹਿਣਾ ਕਿ ਭਾਜਪਾ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਾਲ ਪਹਿਲਾਂ ਭਾਜਪਾ ਵਲੋਂ ਕਿਸਾਨਾਂ ਦੀ ਮੌਤ ਦੇ ਵਾਰੰਟ ਜਾਰੀ ਕਰਦਿਆਂ ਕਾਨੂੰਨ ਪਾਸ ਕੀਤੇ ਗਏ ਸੀ। ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਸੰਘਰਸ਼ ਨੂੰ ਖਰਾਬ ਕਰਨ ਦੀਆਂ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜੋ ਕਾਮਯਾਬ ਨਾ ਹੋ ਸਕੀਆਂ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਚੱਲਦਿਆਂ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸੀ।
ਇਹ ਵੀ ਪੜ੍ਹੋ:KISAN HUT: 'ਕਿਸਾਨ ਕਾਰਪੋਰਟ ਘਰਾਣਿਆਂ ਨੂੰ ਇੰਝ ਦੇਣਗੇ ਸਿੱਧੀ ਟੱਕਰ'