ਹੁਸ਼ਿਆਰਪੁਰ: ਜਿੱਥੇ ਸੂਬੇ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਇੱਕ ਹਲਕੇ ’ਚ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਗੜ੍ਹਸ਼ੰਕਰ ਵਿਖੇ ਐਸਡੀਐਮ ਦਫਤਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਦੇ ਵਿੱਚ ਕਾਂਗਰਸ ਸਰਕਾਰ ਦੇ ਖ਼ਿਲਾਫ਼ ਧਰਨਾ ਲਗਾਇਆ ਗਿਆ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਵਾਅਦਾਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਗਏ।
ਇਹ ਵੀ ਪੜੋ: ਮਜੀਠਾ ਰੋਡ ’ਤੇ ਕਾਰ ਤੇ ਆਟੋ ਵਿਚਾਲੇ ਟੱਕਰ, ਆਟੋ ਪਲਟਿਆ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਤੋਂ ਆਉਣ ਦੇ ਪਹਿਲੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਹਰ ਘਰ ਰੁਜ਼ਗਾਰ, ਬੁਢਾਪਾ ਪੈਨਸ਼ਨ 2 ਹਜ਼ਾਰ, ਸ਼ਗਨ ਸਕੀਮ 51 ਹਜ਼ਾਰ, ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮਾਫ਼ ਅਤੇ ਹੋਰ ਕਈ ਤਰ੍ਹਾਂ ਦੇ ਵਾਅਦੇ ਲੋਕਾਂ ਨਾਲ ਕੀਤੇ ਸਨ ਜੋ ਕਿ ਪੂਰਾ ਨਹੀਂ ਕਰ ਸਕੇ।
ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉੱਪਰ ਧੋਖਾਧੜੀ ਦਾ ਮੁਕੱਦਮਾ ਦਰਜ਼ ਹੋਣਾ ਚਾਹੀਦਾ ਹੈ ਅਤੇ 2022 ਦੇ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।