ਹੁਸ਼ਿਆਰਪੁਰ: ਜ਼ਿਲ੍ਹੇ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਖਤੀ ਕੀਤੀ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀਂ ਹੈ ਕਿ ਕੋਰੋਨਾ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਕੋਰੋਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 2684 ਨਵੇਂ ਸੈਂਪਲ ਲਏ ਗਏ ਹਨ ਅਤੇ 2351 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 215 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਰੀਜਾਂ ਦੀ ਗਿਣਤੀ 11,879 ਹੋ ਗਈ ਹੈ।
ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ 'ਤੇ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 3,65,603 ਸੈਪਲ ਲਏ ਗਏ ਹਨ, ਜ਼ਿਨ੍ਹਾਂ ਵਿੱਚੋ 3,47,929 ਸੈਪਲ ਨੈਗਟਿਵ, 5,656 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ।
ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 1,766 ਹੈ ਤੇ 10,386 ਮਰੀਜ ਠੀਕ ਹੋਏ ਹਨ ਤੇ 463 ਕੋਰੋਨਾ ਮਰਿਜ਼ਾ ਦੀ ਮੌਤਾਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆ ਹਦਾਇਤਾ ਦੀ ਪਾਲਣਾ ਕੀਤੀ ਜਾਵੇ।