ਹੁਸ਼ਿਆਰਪੁਰ: ਸ਼ਹਿਰ ਦੇ ਰਾਮਗੜ੍ਹੀਆ ਚੌਕ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੀ ਸਾਢੇ ਚਾਰ ਸਾਲਾਂ ਦੀ ਲਾਰਿਆਂ ਦੀ ਪੰਡ ਫੂਕ ਕੇ ਸਰਕਾਰ ਵਿਰੁੱਧ ਵਰ੍ਹਦੇ ਮੀਂਹ ‘ਚ ਹੀ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ‘ਤੇ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਜਲ ਸਪਲਾਈ ਦੀ ਮੈਨੇਜਮੈਂਟ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਹਰ ਬਾਰ ਲਾਰੇ ‘ਤੇ ਲਾਰੇ ਹੀ ਲਗਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਜਲ ਸਪਲਾਈ ਵਿਭਾਗ ‘ਚ ਠੇਕੇਦਾਰੀ ਪ੍ਰਥਾ ‘ਤੇ ਕੰਮ ਕਰਦੇ ਆ ਰਹੇ ਨੇ ਤੇ ਮੈਨੇਜਮੈਂਟ ਅਤੇ ਸਰਕਾਰ ਵਲੋਂ ਉਨ੍ਹਾਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਕੋਈ ਵੀ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਵੀ ਉਹ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕਰਨਗੇ ਤੇ ਕਾਂਗਰਸ ਨੂੰ ਸੱਤਾ ਤੋਂ ਚੱਲਦਾ ਕਰ ਦੇਣਗੇ।
ਇਹ ਵੀ ਪੜ੍ਹੋ:ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ