ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਹਰਜੀਤ ਸਿੰਘ ਅਤੇ ਸਤਵਿੰਦਰ ਕੁਮਾਰ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ, ਇੰਨ੍ਹਾਂ ਦੋਵਾਂ ਦਾ 28 ਫ਼ਰਵਰੀ ਨੂੰ ਸਿਰ ਕਲਮ ਕਰ ਦਿੱਤਾ ਗਿਆ ਸੀ ਕਿਉਂਕਿ ਇੰਨ੍ਹਾਂ ਦੋਵਾਂ 'ਤੇ ਆਪਣੇ ਹੀ ਇਕ ਸਾਥੀ ਦੇ ਕਤਲ ਦੇ ਇਲਜ਼ਾਮ ਲੱਗੇ ਸਨ।ਉੱਧਰ ਇੰਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਵਿਦੇਸ਼ ਮੰਤਰਾਲੇ 'ਤੇ ਅਣਗਹਿਲੀ ਦੇ ਇਲਜ਼ਾਮ ਲਾਏ ਹਨ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਰਕਾਰਾਂ ਨੇ ਜਾਣਬੁੱਝ ਕੇ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਨ੍ਹਾਂ ਦੇ ਬੱਚਿਆਂ ਬਾਰੇ ਜਾਣਕਾਰੀ ਨਹੀਂ ਦਿੱਤੀ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਆਖ਼ਰੀ ਵਾਰ ਆਪਣੇ ਪਰਿਵਾਰਕ ਮੈਂਬਰ ਦਾ ਮੂੰਹ ਵੇਖਣਾ ਵੀ ਨਸੀਬ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਅਰਬ ਦੇਸ਼ਾਂ ਵਿੱਚ ਕੋਈ ਵੀ ਪੰਜਾਬੀ ਮਹਿਫੂਜ਼ ਨਹੀਂ ਹੈ ਨਾਲ ਹੀ ਇੰਨ੍ਹਾਂ ਦੋਵਾਂ 'ਤੇ ਲੱਗ ਰਹੇ ਇਲਜ਼ਾਮਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ।
ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਇਕੱਠੇ ਉਨ੍ਹਾਂ ਨੇ ਛੇ ਸਾਲ ਪਹਿਲਾਂ ਆਪਣੇ ਨਾਲ ਪਰਿਵਾਰਕ ਜੀਆਂ ਨੂੰ ਵੇਖਿਆ ਸੀ, ਪਰਿਵਾਰ ਦੀ ਮੰਗ ਹੈ ਕਿ ਹੁਣ ਉਨ੍ਹਾਂ ਨੂੰ ਕੋਈ ਨੌਕਰੀ ਜਾਂ ਫ਼ਿਰ ਸਿੱਖਿਆ ਮੁਫ਼ਤ ਦੇਣੀ ਚਾਹੀਦੀ ਹੈ ਤਾਂ ਜੋ ਉਹ ਆਪਣਾ ਬਸਰ ਕਰ ਸਕਣ।