ETV Bharat / state

ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਨੂੰ ਅਦਾਲਤ 'ਚ ਪੇਸ਼ ਹੋਣ ਦੀ ਹਦਾਇਤ - ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ਵਿੱਚ ਚੱਲੀ ਅਪਰਾਧਕ ਸ਼ਿਕਾਇਤ ਦੇ ਮਾਮਲੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਮਾਨਤ ਦੀ ਮੰਗ ‘ਤੇ ਹੁਸ਼ਿਆਰਪੁਰ ਅਦਾਲਤ ਨੇ 13 ਸਤੰਬਰ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵੱਲੋਂ ਪਟੀਸ਼ਨ ਪਾਈ ਗਈ ਸੀ।

ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਨੂੰ ਅਦਾਲਤ 'ਚ ਪੇਸ਼ ਹੋਣ ਦੀ ਹਦਾਇਤ

author img

By

Published : Sep 6, 2021, 3:30 PM IST

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਹੋਣ ਦੇ ਦੋਸ਼ ਵਿੱਚ ਚੱਲੀ ਅਪਰਾਧਕ ਸ਼ਿਕਾਇਤ ਦੇ ਮਾਮਲੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਮਾਨਤ ਦੀ ਮੰਗ ‘ਤੇ ਹੁਸ਼ਿਆਰਪੁਰ ਅਦਾਲਤ ਨੇ 13 ਸਤੰਬਰ ਨੂੰ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵੱਲੋਂ ਪਟੀਸ਼ਨ ਪਾਈ ਗਈ ਸੀ।

ਦੋਹਰੇ ਸੰਵਿਧਾਨ ਮਾਮਲੇ ‘ਚ ਸੁਖਬੀਰ ਨੂੰ ਅਦਾਲਤ 'ਚ ਪੇਸ਼ ਹੋਣ ਦੀ ਹਦਾਇਤ

ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਕਥਿਤ ਜਾਅਲਸਾਜ਼ੀ ਮਾਮਲੇ ਵਿਚ ਅੰਤਰਿਮ ਜ਼ਮਾਨਤ ਲੈਣ ਲਈ 13 ਸਤੰਬਰ ਜਾਂ ਉਸ ਤੋਂ ਪਹਿਲਾਂ ਆਤਮ ਸਮਰਪਣ ਕਰਨ ਦੀ ਹਦਾਇਤ ਕੀਤੀ ਹੈ।

ਬਲਵੰਤ ਸਿੰਘ ਖੇੜਾ ਨਾਮੀ ਇੱਕ ਵਿਅਕਤੀ ਵੱਲੋਂ ਦਰਜ ਕਰਵਾਇਆ ਗਿਆ ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ -ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਹਨ ਤੇ ਵੱਡੇ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ।

ਸੁਖਬੀਰ ਬਾਦਲ ਨੇ ਇਸ ਮਾਮਲੇ ਵਿਚ ਜ਼ਮਾਨਤ ਦੀ ਮੰਗ ਕਰਦਿਆਂ ਅਰਜੀ ਦਾਖਲ ਕੀਤੀ ਸੀ। ਸੁਖਬੀਰ ਬਾਦਲ ਦੀ ਅਰਜੀ 'ਤੇ ਸੁਣਵਾਈ ਕਰਦਿਆਂ ਵਧੀਕ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਬਿਨੈਕਾਰ ਨੂੰ 13 ਸਤੰਬਰ ਨੂੰ ਜਾਂ ਉਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰਨ ਦੀ ਹਦਾਇਤ ਕੀਤੀ ਗਈ ਹੈਨ ਅਤੇ ਅਜਿਹਾ ਕਰਨ 'ਤੇ ਹੀ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦੀ ਗੱਲ ਕਹੀ ਹੈ।

ਟਰਾਇਲ ਕੋਰਟ ਇੱਕ ਲੱਖ ਮੁਲਚਲਕੇ ਦੀ ਸੰਤੁਸ਼ਟੀ ‘ਤੇ ਦੇ ਸਕੇਗੀ। ਅਦਾਲਤ ਨੇ ਕਿਹਾ ਕਿ ਜ਼ਮਾਨਤ ਅਕਾਲੀ ਦਲ ਦੇ ਮੁਖੀ ਵੱਲੋਂ ਟਰਾਇਲ ਕੋਰਟ ਦੀ ਸੰਤੁਸ਼ਟੀ ਦੇ ਲਈ ਇੱਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਬਰਾਬਰ ਦੀ ਰਕਮ ਦੀ ਜ਼ਮਾਨਤ ਦੇ ਅਧੀਨ ਹੈ।

ਅਰਜੀ ਵਿਚ ਸੁਖਬੀਰ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਗਾਊਂ ਜ਼ਮਾਨਤ ਮੰਗਣ ਵਾਲੇ ਬਿਨੈਕਾਰ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ। ਪਿਛਲੇ ਹਫ਼ਤੇ ਦੇ ਸ਼ੁਰੂ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਸ਼ਿਆਰਪੁਰ ਅਦਾਲਤ ਵਿਚ ਖੇੜਾ ਦੀ ਸ਼ਿਕਾਇਤ ‘ਤੇ ਚੱਲ ਰਹੀ ਕਾਰਵਾਈ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ
ਇਹ ਵੀ ਪੜੋ:ਸੀਸੀਟੀਵੀ ‘ਚ ਕੈਦ ਬੇਅਦਬੀ ਦੀਆਂ ਤਸਵੀਰਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.