ਹੁਸ਼ਿਆਰਪੁਰ: ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਲੁਧਿਆਣਾ ਦੇ ਇਕਬਾਲ ਸਿੰਘ ਨੂੰ ਵੀ ਦਿੱਲੀ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ।
ਇਕਬਾਲ ਸਿੰਘ ਲੁਧਿਆਣਾ ਤੇ ਨਿਊ ਅਸ਼ੋਕ ਨਗਰ ਦਾ ਵਸਨੀਕ ਹੈ, 26 ਜਨਵਰੀ ਤੋਂ ਇੱਕ ਦਿਨ ਪਹਿਲਾਂ ਉਹ ਦਿੱਲੀ ਗਿਆ ਸੀ ਅਤੇ ਦਿੱਲੀ ਲਾਲ ਕਿਲੇ ਤੇ ਜਦੋਂ ਨਿਸ਼ਾਨ ਸਾਹਿਬ ਲਹਿਰਾਇਆ ਗਿਆ ਤਾਂ ਦਿੱਲੀ ਪੁਲੀਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ ਉਸ ਦਾ ਵੀ ਨਾਂ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ’ਤੇ 50 ਹਜ਼ਾਰ ਦਾ ਇਨਾਮ ਰੱਖਿਆ ਸੀ।
ਇਸ ਮਾਮਲੇ ’ਤੇ ਇਕਬਾਲ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਟੀਵੀ ਤੇ ਦੇਖ ਕੇ ਮਿਲੀ ਸੀ।
ਉਧਰ, ਇਸ ਮਾਮਲੇ ’ਤੇ ਭਾਜਪਾ ਦੇ ਕੌਮੀ ਬੁਲਾਰੇ ਡਾਕਟਰ ਕਮਲਜੀਤ ਸਿੰਘ ਸੋਈ ਨੇ ਕਿਹਾ ਹੈ ਕਿ ਦੇਸ਼ ਅਤੇ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਲਾਲ ਕਿਲੇ ’ਤੇ ਹੰਗਾਮਾ ਕਰਨ ਵਾਲਿਆਂ ਨੂੰ ਪੁਲਿਸ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।