ETV Bharat / state

ਜਸਪਿੰਦਰ ਸਿੰਘ ਅਮਰੀਕਾ ਵਿੱਚ ਬਣਿਆ ਡਿਪਟੀ ਸ਼ੈਰਿਫ, ਪਰਿਵਾਰ ਤੇ ਇਲਾਕੇ 'ਚ ਖੁਸ਼ੀ ਦੀ ਲਹਿਰ - Jaspinder Singh Sahota

ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਡੱਫਰ ਦਾ ਨੌਜਵਾਨ ਜਸਪਿੰਦਰ ਸਿੰਘ ਸਹੋਤਾ ਪੁੱਤਰ ਪ੍ਰੋ.ਕਸ਼ਮੀਰ ਸਿੰਘ ਨੇ ਅਮਰੀਕਾ ਵਿੱਚ ਸਖ਼ਤ ਮਿਹਨਤ ਸਦਕਾ ਅਲੈਗਜੈਂਡਰੀਆ ਵਰਜੀਨੀਆ ਸ਼ੈਰਿਫ ਡਿਪਾਰਟਮੈਂਟ ਵਿੱਚ ਡਿਪਟੀ ਸ਼ੈਰਿਫ ਵੱਜੋਂ ਅਹੁਦਾ ਸੰਭਾਲਿਆ ਹੈ।

Jaspinder Singh Sahota deputy sheriff in America

author img

By

Published : Jun 25, 2023, 8:10 PM IST

ਜਸਪਿੰਦਰ ਸਿੰਘ ਦੇ ਪਰਿਵਾਰ ਨੇ ਖੁਸ਼ੀ ਸਾਂਝੀ ਕੀਤੀ

ਹੁਸ਼ਿਆਰਪੁਰ: ਪੰਜਾਬ ਦੇ ਨੌਜਵਾਨ ਅੱਜ ਸਮੇਂ ਵਿੱਚ ਵਿਦੇਸ਼ਾਂ ਦੀ ਧਰਤੀ ਉੱਤੇ ਪੰਜਾਬ ਦਾ ਨਾਮ ਖੂਬ ਚਮਕਾ ਰਹੇ ਹਨ। ਅਜਿਹਾ ਇੱਕ ਨੌਜਵਾਨ ਹੁਸ਼ਿਆਰੁਪਰ ਅਧੀਨ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਡੱਫਰ ਦਾ ਹੈ, ਜਿਸ ਨੌਜਵਾਨ ਜਸਪਿੰਦਰ ਸਿੰਘ ਸਹੋਤਾ ਪੁੱਤਰ ਪ੍ਰੋ.ਕਸ਼ਮੀਰ ਸਿੰਘ ਨੇ ਅਮਰੀਕਾ ਵਿੱਚ ਸਖ਼ਤ ਮਿਹਨਤ ਸਦਕਾ ਅਲੈਗਜੈਂਡਰੀਆ ਵਰਜੀਨੀਆ ਸ਼ੈਰਿਫ ਡਿਪਾਰਟਮੈਂਟ ਵਿੱਚ ਡਿਪਟੀ ਸ਼ੈਰਿਫ ਵੱਜੋਂ ਅਹੁਦਾ ਸੰਭਾਲਿਆ ਹੈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ।

ਦ੍ਰਿੜ ਇਰਾਦੇ ਨਾਲ ਕੀਤੀ ਸਖ਼ਤ ਮਿਹਨਤ ਦਾ ਨਤੀਜਾ:- ਇਸ ਮੌਕੇ ਜਸਪਿੰਦਰ ਸਿੰਘ ਸਹੋਤਾ ਬੱਬੂ ਦੀ ਮਾਤਾ ਨਰਿੰਦਰ ਕੌਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਉਸ ਦੀ ਦ੍ਰਿੜ ਇਰਾਦੇ ਨਾਲ ਕੀਤੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸੁਫ਼ਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਦਾ ਪੁੱਤਰ ਡਿਪਟੀ ਸ਼ੈਰਿਫ (ਅਮਰੀਕਾ ਦਾ ਪੁਲਿਸ ਅਫ਼ਸਰ) ਬਣੇਗਾ। ਉਹਨਾਂ ਕਿਹਾ ਜਸਪਿੰਦਰ ਸਹੋਤਾ ਜਿਸ ਨੂੰ ਪਿਆਰ ਦੇ ਨਾਲ ਬੱਬੂ ਨਾਮ ਦੇ ਨਾਲ ਜਾਣਿਆ ਜਾਂਦਾ ਹੈ, ਉਹ 4 ਸਾਲ ਪਹਿਲਾਂ ਅਮਰੀਕਾ ਗਿਆ ਸੀ, ਉੱਥੇ ਉਹ ਟਰੱਕ ਵੀ ਚਲਾਉਂਦਾ ਰਿਹਾ। ਉਸ ਨੇ ਦਸੰਬਰ 2022 'ਚ ਪੁਲਿਸ 'ਚ ਭਰਤੀ ਹੋਣ ਲਈ ਪਹਿਲਾ ਟੈਸਟ ਦਿੱਤਾ ਸੀ, ਪਰ ਕਿਸੇ ਨੂੰ ਭਿਣਕ ਨਹੀਂ ਲੱਗਣ ਦਿੱਤੀ।

ਸਫ਼ਲਤਾ ਪਿੱਛੇ ਕੀ ਰਾਜ ? ਜਸਪਿੰਦਰ ਸਿੰਘ ਸਹੋਤਾ ਬੱਬੂ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਜਦੋਂ ਚੌਥਾ ਫਾਈਨਲ ਟੈਸਟ ਦੇਣਾ ਸੀ ਤਾਂ ਉਸ ਵੇਲੇ ਉਨ੍ਹਾਂ ਨੂੰ ਪਤਾ ਲੱਗਿਆ, ਜਦੋਂ ਫੋਨ ਕਰਕੇ ਜਸਪਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਗੁਰਦੁਆਰਾ ਗਰਨਾ ਸਾਹਿਬ ਮੱਥਾ ਟੇਕ ਕੇ ਆਓ ਅਤੇ ਅਰਦਾਸ ਕਰਿਓ, ਕਿ ਉਹ ਫਾਈਨਲ ਟੈਸਟ ਵਿੱਚ ਸਫ਼ਲ ਹੋ ਜਾਵੇ। ਉਨ੍ਹਾਂ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹੋਏ ਕਿਹਾ ਕਿ ਸੱਚੇ ਪਾਤਸ਼ਾਹ ਨੇ ਉਸ ਦੀ ਮਿਹਨਤ ਨੂੰ ਬੂਰ ਪਾਇਆ।

ਉਹਨਾਂ ਕਿਹਾ ਕਿ ਜਸਪਿੰਦਰ ਸਿੰਘ ਨੇ ਪੰਜਾਬ ਵਿਖੇ ਉਚੇਰੀ ਸਿੱਖਿਆ (ਭੋਤਿਕ ਵਿੱਚ ਵਿੱਚ ਮਾਸਟਰ ਡਿਗਰੀ ਅਤੇ ਬੀ.ਐਡ) ਹਾਸਲ ਕੀਤੀ। ਜਸਪਿੰਦਰ ਸਿੰਘ ਕ੍ਰਿਕਟ ਅਤੇ ਫੁੱਟਬਾਲ ਦਾ ਖਿਡਾਰੀ ਵੀ ਰਿਹਾ ਹੈ। ਜਸਪਿੰਦਰ ਸਿੰਘ ਸਹੋਤਾ ਬੱਬੂ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਸਫ਼ਲਤਾ ਪਿੱਛੇ ਅਮਰੀਕਾ 'ਚ ਰਹਿੰਦੇ ਉਸ ਦੀ ਪਤਨੀ ਅਤੇ ਸਹੁਰਾ ਪਰਿਵਾਰ ਦਾ ਵੱਡਾ ਯੋਗਦਾਨ ਹੈ।

ਪਿੰਡ ਲਈ ਮਾਣ ਵਾਲੀ ਗੱਲ:- ਇਸ ਮੌਕੇ ਪਿੰਡ ਦੇ ਸਰਪੰਚ ਹਰਦੀਪ ਸਿੰਘ ਪਿੰਕੀ ਨੇ ਕਿਹਾ ਕਿ ਜਸਪਿੰਦਰ ਸਹੋਤਾ ਵੱਲੋਂ ਇਹ ਵਿਸ਼ੇਸ਼ ਉਪਲੱਬਧੀ ਹਾਸਲ ਕਰਨਾ ਪਿੰਡ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਮੌਕੇ ਜਸਪਿੰਦਰ ਸਹੋਤਾ ਦੇ ਦੋਸਤ ਸਾਇੰਸ ਅਧਿਆਪਕ ਅਤੇ ਲੇਖਕ ਗੁਰਪ੍ਰੀਤ ਸਹੋਤਾ ਨੇ ਕਿਹਾ ਕਿ ਬੱਬੂ ਪੜ੍ਹਾਈ ਦੇ ਨਾਲ-ਨਾਲ ਬਹੁਤ ਵਧੀਆ ਇਨਸਾਨ ਹੈ ਅਤੇ ਪਿੰਡ ਡੱਫਰ ਦੀ ਕ੍ਰਿਕਟ ਟੀਮ ਦਾ ਹੋਣਹਾਰ ਖਿਡਾਰੀ ਵੀ ਰਿਹਾ ਅਤੇ ਰਲ ਕੇ ਆਪਾਂ ਕ੍ਰਿਕਟ ਵੀ ਖੂਬ ਖੇਡੀl

ETV Bharat Logo

Copyright © 2025 Ushodaya Enterprises Pvt. Ltd., All Rights Reserved.