ਹੁਸ਼ਿਆਰਪੁਰ: ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਵਿੱਚ ਰਸਦਾਂ ਲੈ ਕੇ ਦਿੱਲੀ ਲਈ ਜਥਾ ਰਵਾਨਾ ਹੋਇਆ।
ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨੇ ਕਿਹਾ ਕਿ ਸੈਂਟਰ ਦੀ BJP ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿੱਛਲੇ 9 ਮਹੀਨੇ ਤੋਂ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ਉੱਪਰ ਡਟੀਆਂ ਹੋਈਆਂ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ BSP ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਗਰਸ਼ ਜਾਰੀ ਰਹੇਗਾ।
ਇਹ ਵੀ ਪੜੋ: ਮੇਘਾਲਿਆ ’ਚ ਮੁੱਖ ਮੰਤਰੀ ਦੇ ਘਰ 'ਤੇ ਹਮਲਾ