ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਡ ਵਿਭਾਗ ਪੰਜਾਬ ਵੱਲੋਂ ਪੰਜਾਬ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬੇ ਵਿੱਚ ਕਰਵਾਇਆ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਤਹਿਤ ਅੱਜ ਬਲਾਕ ਪੱਧਰੀ ਟੂਰਨਾਮੈਂਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ ਗਰਾਉਂਡ ਵਿੱਚ ਸ਼ਾਨੋ-ਸ਼ੋਕਤ ਨਾਲ ਸ਼ੁਰੂ ਹੋਇਆ।
ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਤਿੰਨ ਦਿਨ੍ਹਾਂ ਟੂਰਨਾਮੈਂਟ ਵਿਚ ਵਿੱਚ ਬਲਾਕ ਗੜ੍ਹਸ਼ੰਕਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਹੈ। ਜਿਸ ਨਾਲ ਨਸ਼ਿਆਂ ਦੇ ਰੁਝਾਨ ਵਿਚ ਵੀ ਕਾਫੀ ਕਮੀ ਆਵੇਗੀ।
ਇਹ ਵੀ ਪੜ੍ਹੋ: 14 ਸਾਲਾਂ ਬਾਅਦ ਮੁੜ ਤੋਂ ਖੁੱਲ੍ਹਿਆ ਲੜਕੀਆਂ ਦਾ ਸਰਕਾਰੀ ਪੋਲੀਟੈਕਨਿਕ ਕਾਲਜ ਰੋਪੜ