ਹੁਸ਼ਿਆਰਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ ਦੇ ਮੁਕੇਰੀਆ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਅਤੇ ਭਾਈ ਅਮਰੀਕ ਸਿੰਘ ਦੀ ਅਗਵਾਈ ਵਿੱਚ ਮਹਾਨ ਕੀਰਤਨ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘੁਵੀਰ ਸਿੰਘ ਵੀ ਵਿਖੇ ਮੌਜੂਦ ਰਹੇ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵਿਦਿਆਰਥੀ ਦੀ ਪੈਂਟ ਉਤਰਵਾ ਕੇ ਕੀਤੀ ਕੁੱਟਮਾਰ, ਮੁੰਡੇ ਨੇ ਲਿਆ ਫਾਹਾ
ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਸਿੱਖ ਧਰਮ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਈ ਤੱਕ ਪਹੁੰਚਾਉਣ ਵਿੱਚ ਮਦਦ ਕਰਦੇ ਹਨ।